Matthew 15:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ ਪਰ ਕਤੂਰਿਆਂ ਨੂੰ ਵੀ ਤਾਂ ਉਹਨਾਂ ਦੇ ਮਾਲਕਾਂ ਦੀ ਮੇਜ਼ ਤੋਂ ਬਚੇ ਹੋਏ ਚੂਰੇ ਭੂਰੇ ਮਿਲ ਹੀ ਜਾਂਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਔਰਤ ਨੇ ਕਿਹਾ, “ਹਾਂ ਪ੍ਰਭੂ ਜੀ, ਪਰ ਇਹ ਵੀ ਤਾਂ ਸੱਚ ਹੈ ਕਿ ਕੁੱਤੇ ਵੀ ਆਪਣੇ ਮਾਲਕ ਦੇ ਮੇਜ਼ ਤੋਂ ਡਿੱਗੇ ਟੁਕੜੇ ਖਾਂਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲੀ, ਠੀਕ ਪ੍ਰਭੁ ਜੀ ਪਰ ਜਿਹੜੇ ਚੂਰੇ ਭੂਰੇ ਉਨ੍ਹਾਂ ਦੇ ਮਾਲਕਾਂ ਦੀ ਮੇਜ਼ ਦੇ ਉੱਤੋਂ ਡਿੱਗਦੇ ਹਨ ਓਹ ਕਤੂਰੇ ਭੀ ਖਾਂਦੇ ਹਨ
Punjabi ERV
ਉਸਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕਡ਼ੇ ਖਾਂਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا ہاں خُداوند پر کُتّے وی اپنے مالکاں دے میز توں ڈِگّے ہوئے بھورے بھارے کھالَیندے نیں۔
Punjabi Standard Bible (Punjabi Standard Bible) 2023
ਉਹ ਬੋਲੀ, “ਹਾਂ ਪ੍ਰਭੂ, ਪਰ ਕਤੂਰੇ ਵੀ ਤਾਂ ਆਪਣੇ ਮਾਲਕਾਂ ਦੀ ਮੇਜ਼ ਤੋਂ ਡਿੱਗਿਆ ਹੋਇਆ ਚੂਰ-ਭੂਰ ਖਾਂਦੇ ਹਨ।”