Matthew 15:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਉਸ ਨੂੰ ਕਿਹਾ, “ਹੇ ਬੀਬੀ, ਤੇਰਾ ਵਿਸ਼ਵਾਸ ਮਹਾਨ ਹੈ । ਇਸ ਲਈ ਜੋ ਤੂੰ ਚਾਹੁੰਦੀ ਹੈਂ, ਤੇਰੇ ਲਈ ਉਸੇ ਤਰ੍ਹਾਂ ਹੀ ਹੋਵੇ ।” ਅਤੇ ਉਸ ਦੀ ਧੀ ਉਸੇ ਸਮੇਂ ਠੀਕ ਹੋ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸਨੂੰ ਕਿਹਾ, “ਹੇ ਪੁੱਤਰੀ ਤੇਰਾ ਵਿਸ਼ਵਾਸ ਵੱਡਾ ਹੈ! ਜਿਵੇਂ ਤੂੰ ਚਾਹੁੰਦੀ ਹੈ ਤੇਰੇ ਲਈ ਉਸੇ ਤਰ੍ਹਾ ਹੀ ਹੋਵੇ।” ਅਤੇ ਉਸ ਦੀ ਧੀ ਉਸੇ ਵਕਤ ਹੀ ਚੰਗੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰੀ ਨਿਹਚਾ ਵੱਡੀ ਹੈ। ਜਿਵੇਂ ਤੂੰ ਚਾਹੁੰਦੀ ਹੈਂ, ਤੇਰੇ ਲਈ ਤਿਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਘੜੀ ਚੰਗੀ ਹੋ ਗਈ।।
Punjabi ERV
ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਆਸਥਾ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہنوں جواب دِتّا۔ اَے بی بی تیرا اِیمان بڑا اے جو جیویں تُوں چاہنی ایں تیرے لئی تویں ای ہوئے۔ اوسے گھڑی اوہدی دِھی چنگی بھلی ہوگئی۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਹੇ ਔਰਤ, ਤੇਰਾ ਵਿਸ਼ਵਾਸ ਵੱਡਾ ਹੈ; ਜਿਸ ਤਰ੍ਹਾਂ ਤੂੰ ਚਾਹੁੰਦੀ ਹੈਂ, ਤੇਰੇ ਲਈ ਉਸੇ ਤਰ੍ਹਾਂ ਹੋਵੇ।” ਉਸੇ ਸਮੇਂ ਉਸ ਦੀ ਬੇਟੀ ਚੰਗੀ ਹੋ ਗਈ।