Matthew 15:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹਨਾਂ ਕੋਲ ਇੱਕ ਬਹੁਤ ਵੱਡੀ ਭੀੜ ਲੰਗੜਿਆਂ, ਅੰਨ੍ਹਿਆਂ, ਅਪਾਹਜਾਂ, ਗੂੰਗਿਆਂ ਅਤੇ ਕਈ ਤਰ੍ਹਾਂ ਦੇ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਈ । ਭੀੜ ਨੇ ਬਿਮਾਰਾਂ ਨੂੰ ਯਿਸੂ ਦੇ ਚਰਨਾਂ ਵਿੱਚ ਰੱਖ ਦਿੱਤਾ ਅਤੇ ਉਹਨਾਂ ਨੇ ਸਾਰਿਆਂ ਨੂੰ ਚੰਗਾ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਹੁਤ ਵੱਡੀ ਭੀੜ ਉਹਨਾਂ ਦੇ ਕੋਲ ਆਈ, ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹੀਆਂ, ਅਪੰਗਾਂ, ਗੂੰਗਿਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਨੂੰ ਲਿਆਏ ਅਤੇ ਉਹਨਾਂ ਨੂੰ ਉਸਦੇ ਚਰਨਾਂ ਤੇ ਰੱਖ ਦਿੱਤਾ; ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਹੁਤ ਟੋਲੀਆਂ, ਲੰਙਿਆਂ, ਅੰਨ੍ਹਿਆਂ, ਗੁੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਆਪਣੇ ਸੰਗ ਲੈਕੇ ਉਹ ਦੇ ਕੋਲ ਆਈਆਂ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਰ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ
Punjabi ERV
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗਡ਼ੀਆਂ, ਅੰਨ੍ਹਿਆਂ, ਟੁਂਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بتھیرے لوک لَنگیاں اَنھیاں گُونگیاں ٹُنڈیاں تے ہور بتھیریاں بِیماراں نُوں اپنے نال لے کے اوہدے کول آئے۔ تے اوہناں نُوں اوہدے پیراں کول سُٹّیا۔ تے اوس اوہناں نُوں چَنگا کِیتا۔
Punjabi Standard Bible (Punjabi Standard Bible) 2023
ਤਦ ਬਹੁਤ ਸਾਰੇ ਲੋਕ ਲੰਗੜਿਆਂ, ਟੁੰਡਿਆਂ, ਅੰਨ੍ਹਿਆਂ, ਗੂੰਗਿਆਂ ਅਤੇ ਹੋਰ ਵੀ ਬਹੁਤ ਸਾਰਿਆਂ ਨੂੰ ਨਾਲ ਲੈ ਕੇ ਉਸ ਕੋਲ ਆਏ ਅਤੇ ਉਨ੍ਹਾਂ ਨੂੰ ਉਸ ਦੇ ਚਰਨਾਂ 'ਤੇ ਲਿਟਾ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।