Matthew 15:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁੰਡੇ ਚੰਗੇ ਹੁੰਦੇ ਹਨ, ਲੰਗੜ੍ਹੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਲੋਕਾਂ ਨੇ ਗੂੰਗਿਆਂ ਨੂੰ ਬੋਲਦੇ, ਅਪਾਹਜਾਂ ਨੂੰ ਚੰਗੇ ਹੁੰਦੇ, ਲੰਗੜਿਆਂ ਨੂੰ ਤੁਰਦੇ ਅਤੇ ਅੰਨ੍ਹਿਆਂ ਨੂੰ ਵੇਖਦੇ ਦੇਖਿਆ ਤਾਂ ਉਹ ਹੈਰਾਨ ਰਹਿ ਗਏ । ਉਹ ਇਸ ਦੇ ਲਈ ਇਸਰਾਏਲ ਦੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ ਹਨ, ਅਪੰਗ ਚੰਗੇ ਹੁੰਦੇ ਹਨ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ, ਤਾਂ ਉਹ ਹੈਰਾਨ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੀ ਮਹਿਮਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।।
Punjabi ERV
ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁਂਡੇ ਚੰਗੇ ਹੁੰਦੇ ਹਨ, ਲੰਗਡ਼ੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں توڑی پئی لوک ویکھ کے حَیران ہوگئے۔ پئی گُونگے بولدے نیں۔ ٹُنڈے چنگے ہوندے نیں۔ تے لنگے ٹُردے پِھردے نیں۔ تے اَنھے سُجاکھے ہو جاندے نیں۔ تے اوہناں اِسرائیل دے خُدا دی وڈیائی کِیتی۔
Punjabi Standard Bible (Punjabi Standard Bible) 2023
ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਚੱਲਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਉਹ ਹੈਰਾਨ ਰਹਿ ਗਏ ਅਤੇ ਇਸਰਾਏਲ ਦੇ ਪਰਮੇਸ਼ਰ ਦੀ ਮਹਿਮਾ ਕੀਤੀ।