Matthew 15:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦਿਆ ਅਤੇ ਕਿਹਾ, “ਮੈਨੂੰ ਇਹਨਾਂ ਲੋਕਾਂ ਉੱਤੇ ਤਰਸ ਆ ਰਿਹਾ ਹੈ । ਤਿੰਨ ਦਿਨਾਂ ਤੋਂ ਇਹ ਲੋਕ ਮੇਰੇ ਨਾਲ ਹਨ ਅਤੇ ਹੁਣ ਇਹਨਾਂ ਕੋਲ ਖਾਣ ਨੂੰ ਕੁਝ ਨਹੀਂ ਰਿਹਾ । ਮੈਂ ਇਹਨਾਂ ਨੂੰ ਖ਼ਾਲੀ ਪੇਟ ਘਰਾਂ ਨੂੰ ਨਹੀਂ ਭੇਜਣਾ ਚਾਹੁੰਦਾ । ਇਸ ਤਰ੍ਹਾਂ ਹੋ ਸਕਦਾ ਹੈ ਕਿ ਉਹ ਰਾਹ ਵਿੱਚ ਹੀ ਨਿਢਾਲ ਹੋ ਜਾਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਆਖਿਆ, “ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਹਨਾਂ ਕੋਲ ਖਾਣ ਨੂੰ ਕੁਝ ਨਹੀਂ ਹੈ। ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਨੂੰ ਭੁੱਖਿਆ ਭੇਜ ਦਵਾ ਕਿਤੇ ਅਜਿਹਾ ਨਾ ਹੋਵੇ ਕਿ ਉਹ ਰਸਤੇ ਵਿੱਚ ਹਿੰਮਤ ਹਾਰ ਜਾਣ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ
Punjabi ERV
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اپنے شاگِرداں نُوں اپنے کول سَدّ کے آکھیا مَینُوں لوکاں اُتّے ترس آؤندا اے کیوں جو اوہ تِنّاں دِناں توں میرے نال نیں۔ تے اوہناں دے کول کھان نُوں کُجھ نئیں تے مَیں اوہناں نُوں بُھکھیاں ٹورنا نئیں چاہندا۔ کِتے اجیہا نا ہوئے پئی رہ وِچ ای ماندے پَے جان۔
Punjabi Standard Bible (Punjabi Standard Bible) 2023
ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਪਰ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਹੈ। ਮੈਂ ਇਨ੍ਹਾਂ ਨੂੰ ਭੁੱਖਿਆਂ ਵਿਦਾ ਨਹੀਂ ਕਰਨਾ ਚਾਹੁੰਦਾ, ਕਿਤੇ ਅਜਿਹਾ ਨਾ ਹੋਵੇ ਕਿ ਉਹ ਰਾਹ ਵਿੱਚ ਹੀ ਨਿਢਾਲ ਹੋ ਜਾਣ।”