Matthew 15:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿੱਥੋਂ ਪ੍ਰਾਪਤ ਕਰ ਸੱਕਦੇ ਹਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਇਸ ਉਜਾੜ ਥਾਂ ਵਿੱਚ ਇਸ ਭੀੜ ਨੂੰ ਰਜਾਉਣ ਲਈ ਕਿੱਥੋਂ ਭੋਜਨ ਲੱਭੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਚੇਲਿਆਂ ਨੇ ਪੁੱਛਿਆ, “ਅਸੀਂ ਇਸ ਉਜਾੜ ਜਗ੍ਹਾ ਵਿੱਚੋਂ ਇੰਨੀ ਭੀੜ ਦੇ ਖਾਣ ਲਈ ਰੋਟੀਆ ਕਿੱਥੋਂ ਲਿਆਵਾਗੇ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐੱਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
Punjabi ERV
ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਾਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿਥੋਂ ਪ੍ਰਾਪਤ ਕਰ ਸਕਦੇ ਹਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرداں اوہنوں آکھیا۔ اُجاڑ وِچ اینِیاں روٹِیاں کِتّھوں سانُوں ہتّھ آؤن پئی ایڈی بِھیڑ نُوں رجایئے۔
Punjabi Standard Bible (Punjabi Standard Bible) 2023
ਪਰ ਚੇਲਿਆਂ ਨੇ ਉਸ ਨੂੰ ਕਿਹਾ, “ਐਨੀ ਵੱਡੀ ਭੀੜ ਨੂੰ ਰਜਾਉਣ ਲਈ ਅਸੀਂ ਇਸ ਉਜਾੜ ਵਿੱਚ ਐਨੀਆਂ ਰੋਟੀਆਂ ਕਿੱਥੋਂ ਲਿਆਈਏ?”