Matthew 15:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਨੇ ਸੱਤ ਰੋਟੀਆਂ ਅਤੇ ਮੱਛੀਆਂ ਨੂੰ ਲਿਆ । ਉਹਨਾਂ ਨੇ ਇਹਨਾਂ ਦੇ ਲਈ ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਤੋੜ ਕੇ ਚੇਲਿਆਂ ਨੂੰ ਦੇਣ ਲੱਗੇ ਅਤੇ ਚੇਲੇ ਲੋਕਾਂ ਨੂੰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਓਹ ਸੱਤ ਰੋਟੀਆਂ ਅਰ ਮੱਛੀਆਂ ਲਈਆਂ ਅਤੇ ਸ਼ੁਕਰ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ
Punjabi ERV
ਤਦ ਉਸਨੇ ਸੱਤ ਰੋਟੀਆਂ ਅਤੇ ਮਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋਡ਼ੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں ستّاں روٹِیاں تے مچھّیاں نُوں لیا۔ تے شُکر کر کے توڑیاں۔ تے شاگِرداں نُوں دِتّیاں۔ تے شاگِرداں لوکاں نُوں۔
Punjabi Standard Bible (Punjabi Standard Bible) 2023
ਅਤੇ ਸੱਤ ਰੋਟੀਆਂ ਤੇ ਮੱਛੀਆਂ ਲੈ ਕੇ ਧੰਨਵਾਦ ਕੀਤਾ ਅਤੇ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਭੀੜ ਨੂੰ।