Matthew 15:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਉਸ ਨੂੰ ਆਪਣੇ ਪਿਤਾ ਜਾਂ ਮਾਤਾ ਦਾ ਸਤਿਕਾਰ ਕਰਨ ਦੀ ਕੋਈ ਲੋੜ ਨਹੀਂ ਹੈ । ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨੂੰ ਪੂਰਾ ਕਰਨ ਦੇ ਲਈ ਪਰਮੇਸ਼ਰ ਦੇ ਵਚਨ ਨੂੰ ਰੱਦ ਕਰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਸ ਤਰ੍ਹਾ ‘ਆਪਣੇ ਪਿਤਾ ਜਾਂ ਮਾਤਾ ਦਾ ਸਤਿਕਾਰ’ ਨਹੀਂ ਕਰਦਾ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਬਚਨ ਦੀ ਸਿੱਖਿਆ ਨੂੰ ਟਾਲ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਤੁਸਾਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਅਕਾਰਥ ਕਰ ਦਿੱਤਾ
Punjabi ERV
ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਾਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بے شک اپنے باپ دی عِزّت نا کرے۔ ایس لئی تُساں اپنی رِیت رِوایت دے سبّب خُدا دے کلام نُوں رَدّ کِیتا۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਆਪਣੇ ਮਾਤਾ -ਪਿਤਾ ਦਾ ਆਦਰ ਕਰਨ ਦੀ ਲੋੜ ਨਹੀਂ ਹੈ’। ਇਸ ਤਰ੍ਹਾਂ ਤੁਸੀਂ ਆਪਣੀਆਂ ਰੀਤਾਂ ਦੇ ਕਰਕੇ ਪਰਮੇਸ਼ਰ ਦੇ ਵਚਨ ਨੂੰ ਵਿਅਰਥ ਕਰ ਦਿੱਤਾ ਹੈ।