Matthew 16:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਪ੍ਰਾਰਥਨਾ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਫ਼ਰੀਸੀ ਅਤੇ ਸਦੂਕੀ ਯਿਸੂ ਕੋਲ ਆਏ, ਉਹਨਾਂ ਨੇ ਯਿਸੂ ਨੂੰ ਪਰਤਾਉਣ ਲਈ ਕੋਈ ਚਮਤਕਾਰ ਵਿਖਾਉਣ ਲਈ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਸਮਾਂ ਬਾਅਦ ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸ਼ੂ ਨੂੰ ਪਰਖਣ ਲਈ ਉਸ ਦੇ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਸਾਨੂੰ ਕੋਈ ਚਿੰਨ੍ਹ ਵਿਖਾ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆਣ ਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਜੋ ਸਾਨੂੰ ਅਕਾਸ਼ ਵੱਲੋਂ ਕੋਈ ਨਿਸ਼ਾਨ ਵਿਖਾ ਦਿਹ
Punjabi ERV
ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر فرِیسیاں تے صدوقیاں آ کے اوہدے ازمان لئی اوہدے اگّے عرض کِیتی پئی سانُوں اسمانوں اِک نِشان وکھا۔
Punjabi Standard Bible (Punjabi Standard Bible) 2023
ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਉਸ ਨੂੰ ਪਰਖਣ ਲਈ ਇਹ ਮੰਗ ਕੀਤੀ ਕਿ ਉਹ ਉਨ੍ਹਾਂ ਨੂੰ ਅਕਾਸ਼ ਤੋਂ ਕੋਈ ਚਿੰਨ੍ਹ ਵਿਖਾਵੇ।