Matthew 16:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਪਤਰਸ ਨੂੰ ਕਿਹਾ, “ਧੰਨ ਹੈਂ ਤੂੰ, ਸ਼ਮਊਨ ਬਾਰਯੋਨਾਹ! ਇਹ ਸੱਚਾਈ ਤੇਰੇ ਉੱਤੇ ਕਿਸੇ ਮਨੁੱਖ ਨੇ ਪ੍ਰਗਟ ਨਹੀਂ ਕੀਤੀ ਸਗੋਂ ਮੇਰੇ ਪਿਤਾ ਨੇ ਕੀਤੀ ਹੈ ਜੋ ਸਵਰਗ ਵਿੱਚ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸਨੂੰ ਕਿਹਾ, “ਮੁਬਾਰਕ ਹੈ ਤੂੰ, ਸ਼ਿਮਓਨ ਯੋਨਾਹ ਦੇ ਪੁੱਤਰ, ਕਿਉਂਕਿ ਇਹ ਗੱਲ ਲਹੂ ਜਾ ਮਾਸ ਨੇ ਨਹੀਂ, ਪਰ ਮੇਰਾ ਪਿਤਾ ਜੋ ਸਵਰਗ ਵਿੱਚ ਹਨ ਉਹਨਾਂ ਨੇ ਤੇਰੇ ਉੱਪਰ ਇਹ ਗੱਲ ਪ੍ਰਗਟ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈਂ ਤੂੰ ਸ਼ਮਊਨ ਬਰ-ਯੋਨਾਹ ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸੁਰਗ ਵਿੱਚ ਹੈ ਇਹ ਗੱਲ ਤੇਰੇ ਉੱਤੇ ਪਰਗਟ ਕੀਤੀ
Punjabi ERV
ਯਿਸੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دے کے آکھیا دھنّ ایں تُوں شمعُون یُوناہ دے پُتر کیوں جو جِسم تے لہو ایہہ گلّ تینُوں نئیں دسی پر میرے باپ جیہٹرا اسماناں وِچ اے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਯੋਨਾਹ ਦੇ ਪੁੱਤਰ ਸ਼ਮਊਨ, ਤੂੰ ਧੰਨ ਹੈਂ! ਕਿਉਂਕਿ ਇਹ ਗੱਲ ਤੇਰੇ ਉੱਤੇ ਲਹੂ ਅਤੇ ਮਾਸ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਪਰਗਟ ਕੀਤੀ ਹੈ।