Matthew 16:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਉਸ ਸਮੇਂ ਤੋਂ ਆਪਣੇ ਚੇਲਿਆਂ ਨੂੰ ਬੜੇ ਸਾਫ਼ ਸਾਫ਼ ਸ਼ਬਦਾਂ ਵਿੱਚ ਦੱਸਣ ਲੱਗੇ: “ਮੇਰੇ ਲਈ ਇਹ ਜ਼ਰੂਰੀ ਹੈ ਕਿ ਮੈਂ ਯਰੂਸ਼ਲਮ ਨੂੰ ਜਾਵਾਂ ਅਤੇ ਉੱਥੇ ਬਜ਼ੁਰਗ ਆਗੂਆਂ, ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਦੇ ਹੱਥੋਂ ਬਹੁਤ ਦੁੱਖ ਸਹਾਂ । ਉੱਥੇ ਮੈਂ ਮਾਰ ਦਿੱਤਾ ਜਾਵਾਂਗਾ ਪਰ ਫਿਰ ਤੀਜੇ ਦਿਨ ਜਿਊਂਦਾ ਕੀਤਾ ਜਾਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਯਿਸ਼ੂ ਆਪਣੇ ਚੇਲਿਆਂ ਨੂੰ ਦੱਸਣ ਲੱਗੇ, ਇਹ ਜ਼ਰੂਰੀ ਹੈ ਜੋ ਮੈਂ ਯੇਰੂਸ਼ਲੇਮ ਨੂੰ ਜਾਵਾਂ ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੇ ਹੱਥੋਂ ਦੁੱਖ ਸਹਿਣ ਕਰਾ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਸਰੇ ਦਿਨ ਫਿਰ ਜੀ ਉੱਠਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਮੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਭਈ ਮੈਨੂੰ ਜਰੂਰ ਹੈ ਜੋ ਯਰੂਸ਼ਲਮ ਨੂੰ ਜਾਵਾਂ ਅਤੇ ਬਜੁਰਗਾਂ ਅਤੇ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥੋਂ ਬਹੁਤ ਦੁਖ ਝੱਲਾਂ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਏ ਦਿਨ ਜੀ ਉੱਠਾਂ
Punjabi ERV
ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉਠੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے توں یِسُوع اپنے شاگِرداں نُوں دسن لگّا پئی ضرُور اے۔ پئی مَیں یرُوشلِیم نُوں جاواں تے بزُرگاں تے سردار کاہِناں تے فقِیہاں کولوں بُہت دُکھ جھلّاں تے ماریا جاواں تے ترِیجے دِہاڑے جی اُٹھاں۔
Punjabi Standard Bible (Punjabi Standard Bible) 2023
ਉਸ ਸਮੇਂ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਕਿ ਜ਼ਰੂਰ ਹੈ ਜੋ ਮੈਂ ਯਰੂਸ਼ਲਮ ਨੂੰ ਜਾਵਾਂ ਅਤੇ ਬਜ਼ੁਰਗਾਂ, ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਵਾਂ ਪਰ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਵਾਇਆ ਜਾਵਾਂ।