Matthew 16:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਮੁੜ ਕੇ ਪਤਰਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਤੂੰ ਮੇਰੇ ਰਾਹ ਵਿੱਚ ਰੁਕਾਵਟ ਹੈਂ, ਕਿਉਂਕਿ ਤੂੰ ਪਰਮੇਸ਼ਰ ਦੀਆਂ ਗੱਲਾਂ ਦਾ ਨਹੀਂ ਸਗੋਂ ਆਦਮੀਆਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਮੁੜ ਕੇ ਪਤਰਸ ਨੂੰ ਕਿਹਾ, “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਮੇਰੇ ਲਈ ਠੋਕਰ ਹੈ; ਕਿਉਂ ਜੋ ਤੂੰ ਪਰਮੇਸ਼ਵਰ ਦੀਆ ਨਹੀਂ, ਪਰ ਮਨੁੱਖਾਂ ਦੀਆ ਗੱਲਾਂ ਵੱਲ ਧਿਆਨ ਰੱਖਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
Punjabi ERV
ਯਿਸੂ ਮੁਡ਼ਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪ੍ਰਭੂ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس پرت کے پطرس نُوں آکھیا اوہ شیطاناں پِچّھے ہَٹ تُوں میرے لئی ٹھوکر ایں کیوں جو تُوں خُدا دی نئیں پر بندیاں دِیاں گلّاں دا دھیان رکھنا ایں۔
Punjabi Standard Bible (Punjabi Standard Bible) 2023
ਪਰ ਉਸ ਨੇ ਮੁੜ ਕੇ ਪਤਰਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਪਿੱਛੇ ਹਟ! ਤੂੰ ਮੇਰੇ ਲਈ ਠੋਕਰ ਦਾ ਕਾਰਨ ਹੈਂ, ਕਿਉਂਕਿ ਤੂੰ ਪਰਮੇਸ਼ਰ ਦੀਆਂ ਗੱਲਾਂ 'ਤੇ ਨਹੀਂ, ਸਗੋਂ ਮਨੁੱਖਾਂ ਦੀਆਂ ਗੱਲਾਂ 'ਤੇ ਮਨ ਲਾਉਂਦਾ ਹੈਂ।”