Matthew 16:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੋ ਕੋਈ ਮੇਰੇ ਪਿੱਛੇ ਚੱਲਣਾ ਚਾਹੇ, ਉਹ ਪਹਿਲਾਂ ਆਪਣਾ ਆਪ ਤਿਆਗੇ ਅਤੇ ਫਿਰ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਚੱਲੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
Punjabi ERV
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿਛੇ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸਨੂੰ ਦਿੱਤੀ ਗਈ ਹੈ ਅਤੇ ਮੇਰਾ ਪਿਛਾ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع نے اپنے شاگِرداں نُوں آکھیا۔ جے کوئی میرے پِچّھے آؤنا چاہے تے اپنے آپ دا اِنکار کرے تے اپنی صلِیب چُک کے میرے مگر ٹُر پئے۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।