Matthew 16:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੱਚ ਜਾਣੋ, ਇੱਥੇ ਕੁਝ ਲੋਕ ਇਹੋ ਜਿਹੇ ਵੀ ਖੜ੍ਹੇ ਹਨ ਜੋ ਉਸ ਸਮੇਂ ਤੱਕ ਮੌਤ ਦਾ ਸਵਾਦ ਨਹੀਂ ਚੱਖਣਗੇ ਜਦੋਂ ਤੱਕ ਕਿ ਉਹ ਮਨੁੱਖ ਦੇ ਪੁੱਤਰ ਨੂੰ ਉਸ ਦੇ ਰਾਜ ਵਿੱਚ ਆਇਆ ਨਾ ਦੇਖ ਲੈਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖ ਲੈਣ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕੋਈ ਏਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤੋੜੀ ਮਨੁੱਖ ਦੇ ਪੁੱਤ੍ਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।।
Punjabi ERV
ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇਥੇ ਖਡ਼ੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں پئی ایہناں وِچوں جیہڑے ایتھے کھلوتے ہوئے نیں کئی نیں جیہڑے مَوت دا سواد نا لین گے۔ جد تِیکر اِبنِ آدم نُوں اوہدی بادشاہی وِچ آؤندیاں نا ویکھ لین گے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਇੱਥੇ ਖੜ੍ਹੇ ਹਨ ਇਨ੍ਹਾਂ ਵਿੱਚੋਂ ਕੁਝ ਉਹ ਹਨ ਜਿਹੜੇ ਉਦੋਂ ਤੱਕ ਮੌਤ ਦਾ ਸੁਆਦ ਨਾ ਚੱਖਣਗੇ ਜਦੋਂ ਤੱਕ ਉਹ ਮਨੁੱਖ ਦੇ ਪੁੱਤਰ ਨੂੰ ਉਸ ਦੇ ਰਾਜ ਵਿੱਚ ਆਉਂਦਾ ਨਾ ਵੇਖ ਲੈਣ।”