Matthew 16:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਸਵੇਰ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਕਿ ‘ਮੀਂਹ ਜਾਂ ਹਨੇਰੀ ਆਵੇਗੀ, ਕਿਉਂਕਿ ਅਸਮਾਨ ਲਾਲ ਅਤੇ ਘਣੇ ਬੱਦਲਾਂ ਨਾਲ ਘਿਰਿਆ ਹੋਇਆ ਹੈ ।’ ਇਸ ਲਈ ਤੁਸੀਂ ਮੌਸਮ ਦੇ ਬਾਰੇ ਤਾਂ ਅਸਮਾਨ ਨੂੰ ਵੇਖ ਕੇ ਦੱਸ ਸਕਦੇ ਹੋ ਪਰ ਤੁਸੀਂ ਇਸ ਸਮੇਂ ਦੇ ਚਿੰਨ੍ਹਾਂ ਨੂੰ ਨਹੀਂ ਸਮਝ ਸਕਦੇ ।]
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਵੇਰ ਨੂੰ ਕਹਿੰਦੇ ਹੋ, ‘ਅੱਜ ਹਨੇਰੀ ਵਗੇਗੀ, ਕਿਉਂਕਿ ਅਸਮਾਨ ਲਾਲ ਅਤੇ ਬੱਦਲ ਛਾਏ ਹੋਏ ਹਨ।’ ਤੁਸੀਂ ਅਸਮਾਨ ਨੂੰ ਵੇਖ ਕੇ ਵਿਆਖਿਆ ਕਰਨੀ ਜਾਣਦੇ ਹੋ, ਪਰ ਤੁਸੀਂ ਸਮਿਆਂ ਦੇ ਨਿਸ਼ਾਨ ਦੀ ਵਿਆਖਿਆ ਕਰਨੀ ਨਹੀਂ ਜਾਣਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਵੇਰ ਨੂੰ ਆਖਦੇ ਹੋ, ਅੱਜ ਅਨ੍ਹੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਸਮਿਆਂ ਦੇ ਨਿਸ਼ਾਨ ਮਲੂਮ ਨਹੀਂ ਕਰ ਸੱਕਦੇ
Punjabi ERV
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਾਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سرگھی ویلے آکھدے ہو۔ ”پئی اَج ہنیری وگے گی کیوں جو اسمان لال تے گہرا اے۔“ اسمان دی ڈول دی جاچ کرنی تُہانوں آؤندی اے پر سمیاں دے نِشان تُسی معلُوم نئیں کر سکدے؟
Punjabi Standard Bible (Punjabi Standard Bible) 2023
ਅਤੇ ਤੜਕੇ ਕਹਿੰਦੇ ਹੋ, ‘ਅੱਜ ਝੱਖੜ ਚੱਲੇਗਾ, ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ’। ਅਕਾਸ਼ ਦੇ ਲੱਛਣਾਂ ਨੂੰ ਸਮਝਣਾ ਤੁਹਾਨੂੰ ਆਉਂਦਾ ਹੈ ਪਰ ਸਮੇਂ ਦੇ ਚਿੰਨ੍ਹਾਂ ਤੋਂ ਤੁਸੀਂ ਅਣਜਾਣ ਹੋ।