Matthew 16:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਪੀੜ੍ਹੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਪੀੜ੍ਹੀ ਦੇ ਲੋਕ ਕਿੰਨੇ ਦੁਸ਼ਟ ਅਤੇ ਵਿਭਚਾਰੀ ਹਨ, ਇਹਨਾਂ ਨੂੰ ਯੋਨਾਹ ਨਬੀ ਦੇ ਚਿੰਨ੍ਹ ਤੋਂ ਸਿਵਾਏ ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ ।” ਇਹ ਕਹਿ ਕੇ ਉਹ ਉਹਨਾਂ ਨੂੰ ਛੱਡ ਕੇ ਉੱਥੋਂ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ, ਪਰ ਯੋਨਾਹ ਦੇ ਚਿੰਨ੍ਹ ਤੋਂ ਇਲਾਵਾ ਇਨ੍ਹਾਂ ਨੂੰ ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।” ਤਦ ਯਿਸ਼ੂ ਉਹਨਾਂ ਨੂੰ ਛੱਡ ਕੇ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਪੀਹੜੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ ਪਰ ਯੂਨਾਹ ਦੇ ਨਿਸ਼ਾਨ ਬਿਨਾ ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਦਿੱਤਾ ਨਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।।
Punjabi ERV
ਇਸ ਪੀਢ਼ੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡਕੇ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُرے تے زناکار لوک نِشان لبّھدے نیں۔ پر ایہناں نُوں یُوناہ دے نِشان دے سِوا کوئی نِشان دِتّا نا جائے گا تے اوہ اوہناں نُوں چھڈ کے ٹُرگیا۔
Punjabi Standard Bible (Punjabi Standard Bible) 2023
ਬੁਰੀ ਅਤੇ ਵਿਭਚਾਰੀ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ, ਪਰ ਯੂਨਾਹ ਦੇ ਚਿੰਨ੍ਹ ਤੋਂ ਇਲਾਵਾ ਇਸ ਨੂੰ ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡ ਕੇ ਚਲਾ ਗਿਆ।