Matthew 16:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਅਜੇ ਵੀ ਨਹੀਂ ਸਮਝਦੇ? ਕੀ ਤੁਹਾਨੂੰ ਯਾਦ ਨਹੀਂ, ਜਦੋਂ ਮੈਂ ਪੰਜ ਰੋਟੀਆਂ ਪੰਜ ਹਜ਼ਾਰ ਲੋਕਾਂ ਲਈ ਤੋੜੀਆਂ ਸਨ ਤਾਂ ਤੁਸੀਂ ਕਿੰਨੇ ਬਚੇ ਹੋਏ ਟੋਕਰੇ ਭਰ ਕੇ ਚੁੱਕੇ ਸਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਨੂੰ ਹੁਣ ਤੱਕ ਸਮਝ ਨਹੀਂ ਆਈ? ਅਤੇ ਕੀ ਤੁਹਾਨੂੰ ਯਾਦ ਨਹੀਂ? ਜਦੋਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕ ਰਜਾਏ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਤੁਸੀਂ ਅਜੇ ਨਹੀਂ ਸਮਝਦੇ ਹੋ ਅਤੇ ਉਨ੍ਹਾਂ ਪੰਜਾਂ ਹਜ਼ਾਰਾਂ ਦੀਆਂ ਪੰਜ ਰੋਟੀਆਂ ਨੂੰ ਚੇਤੇ ਨਹੀਂ ਰੱਖਦੇ ਅਰ ਤੁਸਾਂ ਕਿੰਨੀਆਂ ਟੋਕਰੀਆਂ ਚੁੱਕ ਲਈਆ?
Punjabi ERV
ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجے تُسی نئیں سمجھدے؟ تے پنجاں ہزاراں تے پنجاں روٹِیاں دی گلّ تُہانوں یاد نئیں نالے ایہہ پئی کِنیاں ٹوکریاں تُساں چُکیاں سن؟
Punjabi Standard Bible (Punjabi Standard Bible) 2023
ਕੀ ਤੁਸੀਂ ਅਜੇ ਵੀ ਨਹੀਂ ਸਮਝਦੇ ਅਤੇ ਕੀ ਤੁਹਾਨੂੰ ਪੰਜ ਹਜ਼ਾਰ ਲੋਕਾਂ ਦੀਆਂ ਪੰਜ ਰੋਟੀਆਂ ਯਾਦ ਨਹੀਂ ਅਤੇ ਇਹ ਕਿ ਤੁਸੀਂ ਕਿੰਨੀਆਂ ਟੋਕਰੀਆਂ ਚੁੱਕੀਆਂ?