Matthew 17:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ । ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜੇਕਰ ਤੁਹਾਡਾ ਵਿਸ਼ਵਾਸ ਰਾਈ ਦੇ ਦਾਣੇ ਦੇ ਬਰਾਬਰ ਵੀ ਹੈ ਤਾਂ ਤੁਸੀਂ ਇਸ ਪਹਾੜ ਨੂੰ ਕਹੋ, ‘ਇੱਥੋਂ ਹਟ ਜਾ,’ ਤਾਂ ਉਹ ਹਟ ਜਾਵੇਗਾ । ਤੁਸੀਂ ਕੁਝ ਵੀ ਕਰ ਸਕੋਗੇ ।” [
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਜਵਾਬ ਦਿੱਤਾ, “ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚ ਰਾਈ ਦੇ ਬੀਜ ਸਮਾਨ ਵਿਸ਼ਵਾਸ ਹੈ, ਤਾਂ ਤੁਸੀਂ ਇਸ ਪਹਾੜ ਨੂੰ ਕਹਿ ਸਕਦੇ ਹੋ, ‘ਇੱਥੋ ਹੱਟ ਕੇ ਉਸ ਥਾਂ ਚੱਲਿਆ ਜਾ,’ ਅਤੇ ਉਹ ਚੱਲਿਆ ਜਾਵੇਗਾ। ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।
Punjabi ERV
ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੋਵੇ ਤਾਂ ਤੁਸੀਂ ਇਸ ਪਹਾਡ਼ ਨੂੰ ਵੀ ਜੇ ਕਹੋਂਗੇ, ‘ਇਥੋਂ ਹਟਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا اپنے اِیمان دی کمزوری دے سبّب کیوں جو مَیں تُہانوں ٹھیک آکھنا آں پئی جے تُہاڈا اِیمان رائی دے دانے جِنّاں وی ہوئے تے تُسی ایس پہاڑ نُوں آکھو گے۔ ”ایدھروں ہَٹ کے اوتھے ٹُرجا“ تے اوہ ٹُر جائے گا۔ تے تُہاڈے اگّے کوئی کمّ اَنہونا نا ہوئے گا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਅਵਿਸ਼ਵਾਸ ਦੇ ਕਾਰਨ; ਕਿਉਂਕਿ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਬਰਾਬਰ ਵੀ ਵਿਸ਼ਵਾਸ ਹੋਵੇ ਅਤੇ ਤੁਸੀਂ ਇਸ ਪਹਾੜ ਨੂੰ ਕਹੋ, ‘ਇੱਥੋਂ ਹਟ ਜਾ’ ਤਾਂ ਉਹ ਹਟ ਜਾਵੇਗਾ ਅਤੇ ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।