Matthew 17:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਉਸ ਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਅਤੇ ਉਹਨਾਂ ਦੇ ਚੇਲੇ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦਾ ਸਲਾਨਾ ਟੈਕਸ ਇਕੱਠਾ ਕਰਨ ਵਾਲੇ ਪਤਰਸ ਕੋਲ ਆਏ । ਉਹਨਾਂ ਨੇ ਪੁੱਛਿਆ, “ਤੁਹਾਡਾ ਗੁਰੂ ਹੈਕਲ ਦਾ ਸਲਾਨਾ ਟੈਕਸ ਦਿੰਦਾ ਹੈ ਜਾਂ ਨਹੀਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਅਤੇ ਉਸਦੇ ਚੇਲੇ ਕਫ਼ਰਨਹੂਮ ਪਹੁੰਚੇ, ਤਾਂ ਹੈਕਲ ਦੇ ਵਸੂਲਣ ਵਾਲੇ ਪਤਰਸ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਡਾ ਗੁਰੂ ਹੈਕਲ ਦੀ ਚੁੰਗੀ ਨਹੀਂ ਦਿੰਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ? ਉਹ ਨੇ ਕਿਹਾ, ਹਾਂ ਦਿੰਦਾ ਹੈ
Punjabi ERV
ਯਿਸੂ ਅਤੇ ਉਸਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ کَفرنحُوم وِچ آئے۔ ادھا مِثقال لین والِیاں پطرس نُوں آکھیا۔ تُہاڈا اُستاد ادھا مِثقال نئیں دیندا؟
Punjabi Standard Bible (Punjabi Standard Bible) 2023
ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਮੰਦਰ ਦਾ ਟੈਕਸ ਵਸੂਲਣ ਵਾਲਿਆਂ ਨੇ ਪਤਰਸ ਕੋਲ ਆ ਕੇ ਪੁੱਛਿਆ, “ਕੀ ਤੁਹਾਡਾ ਗੁਰੂ ਟੈਕਸ ਨਹੀਂ ਦਿੰਦਾ?”