Matthew 17:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਅਜੇ ਇਹ ਕਹਿ ਹੀ ਰਿਹਾ ਸੀ ਕਿ ਇੱਕ ਚਮਕੀਲਾ ਬੱਦਲ ਉਹਨਾਂ ਉੱਤੇ ਛਾ ਗਿਆ ਅਤੇ ਉਸ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ, ਇਸ ਦੀ ਸੁਣੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਬੋਲ ਹੀ ਰਿਹਾ ਸੀ, ਤਾਂ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ, ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਜਿਸ ਤੋਂ ਮੈਂ ਬਹੁਤ ਖੁਸ਼ ਹਾਂ। ਉਸ ਦੀ ਸੁਣੋ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ। ਉਹ ਦੀ ਸੁਣੋ
Punjabi ERV
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تے اجے پیا بول دا ای سی تے ویکھو اِک نُورانی بدّل اوہناں اُتّے چھاں کِیتی۔ تے بدّل وِچوں اِک اواز ایہہ آکھدی آئی پئی ”ایہہ میرا پیارا پُتر اے جِس توں مَیں خُوش آں۔ اوہدی سُنو۔“
Punjabi Standard Bible (Punjabi Standard Bible) 2023
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ, ਇੱਕ ਜੋਤਮਾਨ ਬੱਦਲ ਉਨ੍ਹਾਂ ਉੱਤੇ ਛਾ ਗਿਆ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ; ਇਸ ਦੀ ਸੁਣੋ।”