Matthew 18:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਹਾਡਾ ਕੀ ਵਿਚਾਰ ਹੈ? ਜੇਕਰ ਕਿਸੇ ਆਦਮੀ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਂਦੀ ਹੈ ਫਿਰ ਉਹ ਆਦਮੀ ਕੀ ਕਰੇਗਾ? ਕੀ ਉਹ ਬਾਕੀ ਨੜ੍ਹਿਨਵਿਆਂ ਨੂੰ ਪਹਾੜ ਉੱਤੇ ਚਰਦੀਆਂ ਛੱਡ ਕੇ, ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਕੀ ਸੋਚਦੇ ਹੋ? ਅਗਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਜੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਲੱਭਣ ਲਈ ਨਹੀਂ ਜਾਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕੀ ਸਮਝਦੇ ਹੋ? ਜੇ ਕਿਸੇ ਮਨੁੱਖ ਦੀਆਂ ਸੌ ਭੇਡਾਂ ਹੋਣ ਅਤੇ ਉਨ੍ਹਾਂ ਨੜਿੱਨਵੀਆਂ ਨੂੰ ਪਹਾੜਾਂ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਨਾ ਭਾਲਦਾ ਫਿਰੇਗਾ?
Punjabi ERV
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾਡ਼ ਤੇ ਛੱਡਕੇ ਉਸ ਗੁਆਚੀ ਹੋਈ ਭੇਡ ਨੂੰ ਲਭਣ ਨਹੀਂ ਜਾਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی کِیہ سمجھدے اوہ جے کر کِسے بندے دِیاں سَو بھیڈاں ہون تے اوہناں وِچوں اِک گواچ جاوے اوہ اوہناں نڑنّویاں نُوں چھڈ کے تے پہاڑاں اُتّے جا کے اوس گواچی ہوئی نُوں نا لَبھّے گا؟
Punjabi Standard Bible (Punjabi Standard Bible) 2023
ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਭਟਕ ਜਾਵੇ, ਤਾਂ ਉਹ ਨੜ੍ਹਿੰਨਵਿਆਂ ਨੂੰ ਪਹਾੜਾਂ ਉੱਤੇ ਛੱਡ ਕੇ ਉਸ ਭਟਕੀ ਹੋਈ ਨੂੰ ਲੱਭਣ ਨਾ ਜਾਵੇਗਾ?