Matthew 18:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੇਕਰ ਤੇਰਾ ਭਰਾ ਤੇਰੇ ਵਿਰੁੱਧ ਪਾਪ ਕਰੇ, ਤਾਂ ਉਸ ਕੋਲ ਇਕਾਂਤ ਵਿੱਚ ਜਾ ਅਤੇ ਉਸ ਨੂੰ ਉਸ ਦੀ ਗ਼ਲਤੀ ਸਮਝਾ ਦੇ । ਜੇਕਰ ਉਹ ਤੇਰੀ ਮੰਨ ਲਵੇ, ਤਾਂ ਤੂੰ ਆਪਣੇ ਭਰਾ ਨੂੰ ਜਿੱਤ ਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਗਰ ਤੁਹਾਡਾ ਭਰਾ ਜਾਂ ਭੈਣ ਪਾਪ ਕਰੇ, ਤਾਂ ਇਕੱਲਾ ਜਾ ਕੇ ਉਸ ਨਾਲ ਗੱਲਬਾਤ ਕਰਕੇ ਉਸਨੂੰ ਸਮਝਾ ਅਤੇ ਉਸਦਾ ਅਪਰਾਧ ਉਸਨੂੰ ਦੱਸ, ਅਗਰ ਉਹ ਤੁਹਾਡੀ ਸੁਣਨ, ਤਾਂ ਤੁਸੀਂ ਉਹਨਾਂ ਨੂੰ ਬਚਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੇਰਾ ਭਾਈ ਤੇਰਾ ਗੁਨਾਹ ਕਰੇ ਤਾਂ ਜਾਹ ਅਰ ਉਹ ਦੇ ਸੰਗ ਇਕੱਲਾ ਹੋ ਕੇ ਉਹ ਨੂੰ ਸਮਝਾ ਦਿਹ। ਜੇ ਉਹ ਤੇਰੀ ਸੁਣੇ ਤਾਂ ਤੈਂ ਆਪਣੇ ਭਾਈ ਨੂੰ ਖੱਟ ਲਿਆ
Punjabi ERV
“ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸਨੂੰ ਇੱਕਲਾ ਜਾਕੇ ਸਮਝਾਓ ਕਿ ਉਸਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਨਦਾ ਹੈ ਤਾਂ ਤੁਸੀਂ ਉਸਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تیرا بھرا تیرا گُناہ کرے تُوں جا اوہدے نال ہو کے اوہنوں وَکھریاں سمجھا۔ جے کر اوہ تیری سُنے تے تُوں اپنے بھرا نُوں کھٹ لیا۔
Punjabi Standard Bible (Punjabi Standard Bible) 2023
“ਜੇ ਤੇਰਾ ਭਰਾ ਤੇਰੇ ਵਿਰੁੱਧ ਪਾਪ ਕਰੇ ਤਾਂ ਜਾ ਕੇ ਉਸ ਨੂੰ ਵੱਖਰਾ ਕਰਕੇ ਸਮਝਾ। ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਜਿੱਤ ਲਿਆ।