Matthew 18:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਉਹ ਤੇਰੀ ਨਾ ਮੰਨੇ ਤਾਂ ਆਪਣੇ ਨਾਲ ਇੱਕ ਜਾਂ ਦੋ ਜਣਿਆਂ ਨੂੰ ਲੈ ਕੇ ਜਾ, ਤਾਂ ਜੋ ਪਵਿੱਤਰ-ਗ੍ਰੰਥ ਅਨੁਸਾਰ ਹਰ ਦੋਸ਼ ਦੋ ਜਾਂ ਤਿੰਨ ਗਵਾਹਾਂ ਦੇ ਸਾਹਮਣੇ ਸੱਚਾ ਸਿੱਧ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਉਹ ਤੁਹਾਡੀ ਨਾ ਸੁਣਨ, ਤਾਂ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਲੈ ਜਾਓ, ‘ਤਾਂ ਜੋ ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਨਾ ਸੁਣੇ ਤਾਂ ਤੂੰ ਇੱਕ ਯਾ ਦੋ ਜਣੇ ਆਪਣੇ ਨਾਲ ਹੋਰ ਲੈ ਤਾਂ ਹਰੇਕ ਗੱਲ ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ
Punjabi ERV
ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے کر اوہ تیری نا سُنے تے اپنے نال ہور اِک یا دو لے تاں جو دو یا تِنّ گواہاں دے مُنھوں ہر اِک گلّ ثبُوت ہو جائے۔
Punjabi Standard Bible (Punjabi Standard Bible) 2023
ਪਰ ਜੇ ਉਹ ਨਾ ਸੁਣੇ ਤਾਂ ਇੱਕ ਜਾਂ ਦੋ ਜਣਿਆਂ ਨੂੰ ਆਪਣੇ ਨਾਲ ਲੈ ਤਾਂਕਿ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਰੀ ਗੱਲ ਸਾਬਤ ਹੋ ਜਾਵੇ;