Matthew 18:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਯਿਸੂ ਕੋਲ ਆਇਆ ਅਤੇ ਉਹਨਾਂ ਨੂੰ ਪੁੱਛਿਆ, “ਪ੍ਰਭੂ ਜੀ, ਮੇਰਾ ਭਰਾ ਮੇਰੇ ਵਿਰੁੱਧ ਕਿੰਨੀ ਵਾਰ ਪਾਪ ਕਰ ਸਕਦਾ ਹੈ ਅਤੇ ਮੈਨੂੰ ਕਿੰਨੀ ਵਾਰ ਉਸ ਨੂੰ ਮਾਫ਼ ਕਰਨਾ ਚਾਹੀਦਾ ਹੈ? ਕੀ ਸੱਤ ਵਾਰ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਕੋਲ ਆਣ ਕੇ ਉਹ ਨੂੰ ਆਖਿਆ, ਪ੍ਰਭੁ ਜੀ, ਮੇਰਾ ਭਾਈ ਕਿੰਨੀ ਵਾਰੀ ਮੇਰਾ ਪਾਪ ਕਰੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ ਤੀਕਰ?
Punjabi ERV
ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰਖੇ, ਤਾਂ ਕਿੰਨੀ ਵਾਰੀ ਮੈਂ ਉਸਨੂੰ ਮਾਫ਼ ਕਰਾਂ? ਕੀ ਮੈਂ ਉਸਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس نیں کول آن کے اوہنوں آکھیا خُداوندا میرا بھرا کِنی واری میری تقصِیر کر دا جاوے تے مَیں اوہنوں مُعاف کراں؟ سَتّ واری تِیکر؟
Punjabi Standard Bible (Punjabi Standard Bible) 2023
ਤਦ ਪਤਰਸ ਨੇ ਕੋਲ ਆ ਕੇ ਉਸ ਨੂੰ ਕਿਹਾ, “ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰੇ ਅਤੇ ਮੈਂ ਉਸ ਨੂੰ ਮਾਫ਼ ਕਰਾਂ? ਕੀ ਸੱਤ ਵਾਰ ਤੱਕ?”