Matthew 18:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੌਕਰ ਕੋਲ ਇਹ ਘਾਟਾ ਪੂਰਾ ਕਰਨ ਦੇ ਲਈ ਕੁਝ ਨਹੀਂ ਸੀ । ਇਸ ਲਈ ਰਾਜੇ ਨੇ ਹੁਕਮ ਦਿੱਤਾ ਕਿ ਇਸ ਨੌਕਰ ਨੂੰ ਇਸ ਦੀ ਪਤਨੀ, ਬੱਚੇ ਅਤੇ ਜੋ ਕੁਝ ਇਸ ਕੋਲ ਹੈ, ਵੇਚ ਕੇ ਇਹ ਘਾਟਾ ਪੂਰਾ ਕੀਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਤਾਂ ਉਸਦੇ ਮਾਲਕ ਨੇ ਹੁਕਮ ਦਿੱਤਾ ਜੋ ਉਸਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਉਸਦਾ ਵੇਚਿਆ ਜਾਵੇ, ਅਤੇ ਕਰਜ਼ਾ ਭਰ ਲਿਆਂ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਉਹ ਦੇ ਕੋਲ ਦੇਣ ਨੂੰ ਕੁਝ ਨਾ ਸੀ ਤਦ ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਤੀਵੀਂ ਅਤੇ ਉਹ ਦੇ ਬਾਲ ਬੱਚੇ ਅਰ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ
Punjabi ERV
ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر دین نُوں اوہدے پلّے کُجھ نئیں سی۔ اوہدے مالک حُکم دِتّا پئی اوہ تے اوہدی بیوی تے اوہدے بال بچّے تے سبھ جو کُجھ اوہدا ہوئے ویچیا جائے تے قرض بھر لیا جائے۔
Punjabi Standard Bible (Punjabi Standard Bible) 2023
ਪਰ ਜਦੋਂ ਉਸ ਦੇ ਕੋਲ ਕਰਜ਼ ਚੁਕਾਉਣ ਲਈ ਕੁਝ ਨਹੀਂ ਸੀ ਤਾਂ ਮਾਲਕ ਨੇ ਹੁਕਮ ਦਿੱਤਾ ਕਿ ਕਰਜ਼ ਵਸੂਲਣ ਲਈ ਉਸ ਕਰਜ਼ਾਈ ਨੂੰ, ਉਸ ਦੀ ਪਤਨੀ ਅਤੇ ਬੱਚਿਆਂ ਨੂੰ ਅਤੇ ਜੋ ਕੁਝ ਉਸ ਦਾ ਹੈ, ਸਭ ਵੇਚਿਆ ਜਾਵੇ।