Matthew 18:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਕਿਸੇ ਇੱਕ ਨੂੰ ਗ਼ਲਤ ਰਾਹ ਉੱਤੇ ਪਾਉਂਦਾ ਹੈ, ਉਸ ਲਈ ਇਹ ਚੰਗਾ ਹੈ ਕਿ ਉਸ ਦੇ ਗਲ ਵਿੱਚ ਇੱਕ ਚੱਕੀ ਦਾ ਪੁੜ੍ਹ ਬੰਨ੍ਹ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਚੰਗਾ ਸੀ ਜੋ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਦੇ ਡੂੰਘਾਣ ਵਿੱਚ ਡੋਬਿਆ ਜਾਂਦਾ
Punjabi ERV
“ਅਤੇ ਜਿਹਡ਼ਾ ਕੋਈ ਵੀ ਇਨ੍ਹਾਂ ਛੋਟਿਆਂ ਬਚਿਆਂ ਕ੍ਕੋਲੋਂ, ਜਿਹਡ਼ੇ ਮੇਰੇ ਵਿੱਚ ਨਿਹਚਾ ਰਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲੇ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹਕੇ ਉਸਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا کوئی ایہناں نِکّیاں وِچوں جیہڑے میرے اُتّے اِیمان لیاؤندے نیں۔ اِک نُوں ٹھوکر لائے۔ اوس شخص دے لئی چَنگا ایہو اے پئی چکّی دا پُڑ اوہدے گلّ وِچ بَدّھا جائے تے اوہ سمُندر دے ڈُونگھے تھاں ڈوبیا جاوے۔
Punjabi Standard Bible (Punjabi Standard Bible) 2023
“ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ, ਉਸ ਦੇ ਲਈ ਚੰਗਾ ਹੁੰਦਾ ਕਿ ਉਸ ਦੇ ਗਲ਼ ਦੁਆਲੇ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੋਬ ਦਿੱਤਾ ਜਾਂਦਾ।