Matthew 18:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਣਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੰਸਾਰ ਉੱਤੇ ਹਾਏ, ਕਿਉਂਕਿ ਇਸ ਵਿੱਚ ਲੋਕਾਂ ਨੂੰ ਗ਼ਲਤ ਰਾਹ ਪਾਉਣ ਵਾਲੀਆਂ ਚੀਜ਼ਾਂ ਹਨ! ਇਹਨਾਂ ਦਾ ਹੋਣਾ ਜ਼ਰੂਰੀ ਹੈ ਪਰ ਹਾਏ ਉਸ ਮਨੁੱਖ ਉੱਤੇ ਜੋ ਇਹਨਾਂ ਦਾ ਕਾਰਨ ਬਣਦਾ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਏ ਇਸ ਸੰਸਾਰ ਉੱਤੇ, ਜਿਸ ਕਾਰਨ ਲੋਕ ਠੋਕਰ ਖਾਂਦੇ ਹਨ! ਕਿਉ ਜੋ ਠੋਕਰ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਠੋਕਰ ਦਾ ਕਾਰਨ ਬਣਦਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਠੋਕਰਾਂ ਦੇ ਕਾਰਨ ਜਗਤ ਉੱਤੇ ਹਾਹਾ ਕਾਰ ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜਰੂਰ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
Punjabi ERV
ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਨਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਨਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
افسوس دُنیا اُتّے ٹھوکراں دے سبّب۔ ٹھوکراں دا لگناں تے ضرُور اے پر افسوس اوس بندے اُتّے جِہدی راہِیں ٹھوکر لگدی اے۔
Punjabi Standard Bible (Punjabi Standard Bible) 2023
ਠੋਕਰਾਂ ਦੇ ਕਾਰਨ ਇਸ ਸੰਸਾਰ ਉੱਤੇ ਹਾਏ! ਕਿਉਂਕਿ ਠੋਕਰਾਂ ਦਾ ਲੱਗਣਾ ਤਾਂ ਜ਼ਰੂਰ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਕਾਰਨ ਠੋਕਰ ਲੱਗਦੀ ਹੈ।