Matthew 18:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਜੇਕਰ ਤੇਰਾ ਹੱਥ ਜਾਂ ਪੈਰ ਤੈਨੂੰ ਗ਼ਲਤ ਰਾਹ ਉੱਤੇ ਪਾਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦੇ ਕਿਉਂਕਿ ਤੇਰੇ ਲਈ ਇਹ ਚੰਗਾ ਹੋਵੇਗਾ ਕਿ ਤੂੰ ਅਪਾਹਜ ਹੋ ਕੇ ਜੀਵਨ ਵਿੱਚ ਜਾਵੇਂ, ਬਜਾਏ ਇਸ ਦੇ ਕਿ ਤੂੰ ਦੋ ਹੱਥ ਜਾਂ ਪੈਰ ਹੁੰਦੇ ਹੋਏ ਹਮੇਸ਼ਾ ਬਲਣ ਵਾਲੀ ਅੱਗ ਵਿੱਚ ਸੁੱਟਿਆ ਜਾਵੇਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੇਰਾ ਹੱਥ ਜਾ ਤੇਰਾ ਪੈਰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਕਿਉਂ ਜੋ ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੁਹਾਡੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਹੋਇਆ ਵੀ ਤੁਸੀਂ ਸਦੀਪਕ ਅੱਗ ਵਿੱਚ ਸੁੱਟੇ ਜਾਵੋਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੇਰਾ ਹੱਥ ਯਾ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ। ਟੁੰਡਾ ਯਾ ਲੰਙਾ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਦੋ ਹੱਥ ਯਾ ਦੋ ਪੈਰ ਹੁੰਦਿਆ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ
Punjabi ERV
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸਨੂੰ ਵਢਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تیرا ہتّھ یا تیرا پَیر تینُوں ٹھوکر لائے اوہنوں وَڈّھ کے اپنے کولوں سُٹ دے۔ ٹُنڈیاں یا لَنگیاں ہو کے زِندگی وِچ داخل ہونا تیرے لئی ایس نالوں چَنگا اے پئی تُوں دو ہتّھ یا دو پَیر ہوندیاں ہمیشہ دی اَگ وِچ سُٹّیا جاویں۔
Punjabi Standard Bible (Punjabi Standard Bible) 2023
ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਇਸ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦੇ! ਤੇਰੇ ਲਈ ਟੁੰਡਾ ਜਾਂ ਲੰਗੜਾ ਹੋ ਕੇ ਜੀਵਨ ਵਿੱਚ ਪ੍ਰਵੇਸ਼ ਕਰਨਾ ਚੰਗਾ ਹੈ, ਬਜਾਇ ਇਸ ਦੇ ਕਿ ਦੋ ਹੱਥ ਜਾਂ ਦੋ ਪੈਰ ਹੁੰਦੇ ਹੋਏ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ।