Matthew 18:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸ ਨੂੰ ਕੱਢ ਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਤੇਰੀ ਅੱਖ ਤੈਨੂੰ ਗ਼ਲਤ ਰਾਹ ਉੱਤੇ ਪਾਵੇ, ਤਾਂ ਉਸ ਨੂੰ ਕੱਢ ਕੇ ਸੁੱਟ ਦੇ ਕਿਉਂਕਿ ਤੇਰੇ ਲਈ ਇਹ ਚੰਗਾ ਹੈ ਕਿ ਤੂੰ ਕਾਣਾ ਹੋ ਕੇ ਜੀਵਨ ਵਿੱਚ ਜਾਵੇਂ, ਬਜਾਏ ਇਸ ਦੇ ਕਿ ਦੋ ਅੱਖਾਂ ਹੁੰਦਿਆਂ ਹੋਇਆਂ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਇਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਦੋ ਅੱਖਾਂ ਹੋਣਾ ਅਤੇ ਨਰਕ ਦੀ ਅੱਗ ਵਿੱਚ ਸੁੱਟੇ ਜਾਣ ਨਾਲੋਂ ਤੁਹਾਡੇ ਲਈ ਇੱਕ ਅੱਖ ਨਾਲ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ। ਕਾਣਾ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਕਿ ਦੋ ਅੱਖੀਆਂ ਹੁੰਦਿਆਂ ਤੂੰ ਅੱਗ ਦੇ ਨਰਕ ਵਿੱਚ ਸੁੱਟਿਆ ਜਾਵੇਂ
Punjabi ERV
ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸਨੂੰ ਕਢਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تیری اَکھ تینُوں ٹھوکر لائے اوہنوں کڈھ کے اپنے کولوں سُٹ دے۔ کانیاں ہو کے زِندگی وِچ داخل ہونا تیرے لئی ایس نالوں چَنگا اے پئی دو اَکھّیاں ہوندیاں تُوں اَگ دے دوزخ وِچ سُٹّیا جاویں۔
Punjabi Standard Bible (Punjabi Standard Bible) 2023
ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਇਸ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦੇ! ਤੇਰੇ ਲਈ ਕਾਣਾ ਹੋ ਕੇ ਜੀਵਨ ਵਿੱਚ ਪ੍ਰਵੇਸ਼ ਕਰਨਾ ਚੰਗਾ ਹੈ, ਬਜਾਇ ਇਸ ਦੇ ਕਿ ਦੋ ਅੱਖਾਂ ਹੁੰਦੇ ਹੋਏ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ।