Matthew 19:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸੱਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸੱਕਦਾ ਹੈ ਤਾਂ ਉਸ ਨੂੰ ਵਿਆਹ ਬਾਰੇ ਇਹ ਸਿੱਖਿਆ ਸਵੀਕਾਰ ਕਰਨੀ ਚਾਹੀਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕ ਤਾਂ ਜਨਮ ਤੋਂ ਹੀ ਨਪੁੰਸਕ ਹੁੰਦੇ ਹਨ, ਕੁਝ ਦੀ ਇਹ ਹਾਲਤ ਮਨੁੱਖ ਬਣਾ ਦਿੰਦੇ ਹਨ । ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ । ਜੋ ਕੋਈ ਵੀ ਇਸ ਦੀ ਪਾਲਣਾ ਕਰ ਸਕਦਾ ਹੈ, ਉਹ ਕਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇੱਥੇ ਕੁਝ ਖੁਸਰੇ ਹਨ ਜਿਹੜੇ ਜਨਮ ਤੋਂ ਇਸ ਪ੍ਰਕਾਰ ਜਨਮੇ ਹਨ, ਅਤੇ ਕੁਝ ਖੁਸਰੇ ਅਜਿਹੇ ਹਨ ਜੋ ਦੂਸਰਿਆ ਦੁਆਰਾ ਖੁਸਰੇ ਬਣਾਏ ਗਏ ਹਨ, ਅਤੇ ਕੁਝ ਲੋਕਾਂ ਨੇ ਆਪਣੇ ਆਪ ਨੂੰ ਸਵਰਗ ਦੇ ਰਾਜ ਲਈ ਖੁਸਰਿਆਂ ਵਾਂਗ ਰਹਿਣ ਦੀ ਚੋਣ ਕੀਤੀ। ਜਿਹੜਾ ਵੀ ਇਸ ਨੂੰ ਸਵੀਕਾਰ ਕਰ ਸਕਦਾ ਹੈ ਉਹ ਸਵੀਕਾਰ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਅਜੇਹੇ ਖੁਸਰੇ ਹਨ ਜਿਹੜੇ ਮਾਂ ਦੀ ਕੁੱਖੋ ਇਸੇ ਤਰ੍ਹਾਂ ਜੰਮੇ ਅਤੇ ਅਜੇਹੇ ਖੁਸਰੇ ਹਨ ਜਿਹੜੇ ਮਨੁੱਖਾਂ ਦੇ ਖੁਸਰੇ ਕੀਤੇ ਹੋਏ ਹਨ ਅਤੇ ਅਜੇਹੇ ਖੁਸਰੇ ਹਨ ਕਿ ਜਿਨ੍ਹਾਂ ਨੇ ਸੁਰਗ ਦੇ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ। ਜਿਹੜਾ ਕਬੂਲ ਕਰ ਸੱਕਦਾ ਹੈ ਉਹ ਕਬੂਲ ਕਰੇ।।
Punjabi ERV
ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹਡ਼ਾ ਮਨੁੱਖ ਵਿਆਹ ਕਰਾ ਸਕ੍ਕਦਾ ਹੈ ਤਾਂ ਉਸਨੂੰ ਵਿਆਹ ਬਾਰੇ ਇਹ ਸਿਖਿਆ ਸਵੀਕਾਰ ਕਰਨੀ ਚਾਹੀਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بعض کُھسرے اجیہے نیں جیہڑے ماں دے گربھوں اجیہے جمّے نیں۔ تے اجیہے کُھسرے نیں جِنہاں نُوں بندیاں کھُسریاں کر دِتّا۔ تے اجیہے کُھسرے وی نیں جِنہاں اسمان دی بادشاہی دی خاطر اپنے آپ نُوں کھُسریاں کر لیا اے۔ جیہڑا قبول کر سکدا اے اوہ ای قبولے۔
Punjabi Standard Bible (Punjabi Standard Bible) 2023
ਕਿਉਂਕਿ ਕੁਝ ਖੁਸਰੇ ਅਜਿਹੇ ਹਨ ਜੋ ਮਾਂ ਦੇ ਗਰਭ ਤੋਂ ਹੀ ਅਜਿਹੇ ਜੰਮੇ ਅਤੇ ਕੁਝ ਅਜਿਹੇ ਹਨ ਜੋ ਮਨੁੱਖਾਂ ਦੁਆਰਾ ਖੁਸਰੇ ਬਣਾਏ ਗਏ, ਪਰ ਕੁਝ ਅਜਿਹੇ ਹਨ ਜਿਨ੍ਹਾਂ ਨੇ ਸਵਰਗ ਦੇ ਰਾਜ ਲਈ ਆਪਣੇ ਆਪ ਨੂੰ ਖੁਸਰੇ ਬਣਾਇਆ। ਜਿਹੜਾ ਇਸ ਨੂੰ ਗ੍ਰਹਿਣ ਕਰ ਸਕਦਾ ਹੈ, ਉਹ ਗ੍ਰਹਿਣ ਕਰੇ।”