Matthew 19:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਜੇਕਰ ਤੂੰ ਪੂਰਨ ਹੋਣਾ ਚਾਹੁੰਦਾ ਹੈਂ ਤਾਂ ਜਾ, ਆਪਣਾ ਸਭ ਕੁਝ ਵੇਚ ਦੇ ਅਤੇ ਗਰੀਬਾਂ ਨੂੰ ਵੰਡ ਦੇ, ਤੈਨੂੰ ਸਵਰਗ ਵਿੱਚ ਧਨ ਮਿਲੇਗਾ । ਫਿਰ ਆ ਕੇ ਮੇਰਾ ਚੇਲਾ ਬਣ ਜਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਸਨੂੰ ਆਖਦੇ ਹਨ, “ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ, ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ। ਅਤੇ ਆ ਮੇਰੇ ਮਗਰ ਹੋ ਤੁਰ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਪੂਰਾ ਬਣਨਾ ਚਾਹੁੰਦਾ ਹੈਂ ਤਾਂ ਜਾਕੇ ਆਪਣਾ ਮਾਲ ਵੇਚ ਅਤੇ ਕੰਗਾਲਾਂ ਨੂੰ ਦੇ ਦਿਹ ਤਾਂ ਤੈਨੂੰ ਸੁਰਗ ਵਿੱਚ ਖ਼ਜਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ
Punjabi ERV
ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿਛੇ ਹੋ ਤੁਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع نے اوہنوں آکھیا جے تُوں کامِل ہونا چاہنا ایں تے جا کے اپنا سبھ کُجھ ویچ تے غرِیباں نُوں دے تے تینُوں اسمان اُتّے خزانہ مِلے گا۔ تَد آ کے میرے مگر ٹُر پَو۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਜੇ ਤੂੰ ਸੰਪੂਰਨ ਹੋਣਾ ਚਾਹੁੰਦਾ ਹੈਂ ਤਾਂ ਜਾ ਅਤੇ ਆਪਣੀ ਸੰਪਤੀ ਵੇਚ ਕੇ ਗਰੀਬਾਂ ਨੂੰ ਦੇ ਅਤੇ ਤੈਨੂੰ ਸਵਰਗ ਵਿੱਚ ਧਨ ਮਿਲੇਗਾ; ਫਿਰ ਆ ਕੇ ਮੇਰੇ ਪਿੱਛੇ ਚੱਲ।”