Matthew 19:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਫਿਰ ਕਹਿੰਦਾ ਹਾਂ ਕਿ ਧਨਵਾਨਾਂ ਦੇ ਲਈ ਸਵਰਗ ਦੇ ਰਾਜ ਵਿੱਚ ਦਾਖ਼ਲ ਹੋਣ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਨਿਕਲ ਜਾਣਾ ਸੌਖਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਤੁਹਾਨੂੰ ਆਖਦਾ ਹਾਂ ਜੋ ਸੂਈ ਦੇ ਨੱਕੇ ਦੇ ਵਿੱਚ ਦੀ ਉਠ ਦਾ ਲੰਘਣਾ ਏਸ ਨਾਲੋਂ ਸੁਖਾਲਾ ਹੈ ਜੋ ਧਨੀ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵਡ਼ਨ ਨਾਲੋਂ ਊਠ ਦਾ ਸੂਈ ਦੇ ਨਕ੍ਕੇ ਰਾਹੀ ਲੰਘਣਾ ਸੁਖਾਲਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر مَیں تُہانوں آکھنا آں پئی سُوئی دے نکّے وِچوں اُوٹھ دا لنگھناں ایس نالوں سوکھالا اے پئی دَولتمند بندہ خُدا دی بادشاہی وِچ داخل ہوئے۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਫੇਰ ਕਹਿੰਦਾ ਹਾਂ ਕਿ ਪਰਮੇਸ਼ਰ ਦੇ ਰਾਜ ਵਿੱਚ ਇੱਕ ਧਨਵਾਨ ਦੇ ਪ੍ਰਵੇਸ਼ ਕਰਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।”