Matthew 19:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿੱਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਤਰਸ ਨੇ ਪੁੱਛਿਆ, “ਅਸੀਂ ਤਾਂ ਆਪਣਾ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਚੱਲ ਪਏ ਹਾਂ, ਸਾਨੂੰ ਕੀ ਮਿਲੇਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪਤਰਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ! ਫਿਰ ਸਾਨੂੰ ਕੀ ਮਿਲੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ, ਫੇਰ ਸਾਨੂੰ ਕੀ ਲੱਭੂ?
Punjabi ERV
ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس نے جواب دِتّا۔ ویکھ اساں سبھ کُجھ چھڈیا تے تیرے مگر ٹُر پئے آں فیر سانُوں کِیہ مِلے گا؟
Punjabi Standard Bible (Punjabi Standard Bible) 2023
ਪਤਰਸ ਨੇ ਉਸ ਨੂੰ ਕਿਹਾ, “ਵੇਖ, ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ; ਫਿਰ ਸਾਨੂੰ ਕੀ ਮਿਲੇਗਾ?”