Matthew 19:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਕਿਸੇ ਨੇ ਵੀ ਮੇਰੇ ਨਾਮ ਦੀ ਖ਼ਾਤਰ ਘਰ, ਭਰਾ, ਭੈਣ, ਪਿਤਾ, ਮਾਤਾ, ਬੱਚਿਆਂ ਜਾਂ ਖੇਤਾਂ ਦਾ ਤਿਆਗ ਕੀਤਾ ਹੈ, ਉਸ ਨੂੰ ਇਸ ਸਭ ਦਾ ਸੌ ਗੁਣਾ ਮਿਲੇਗਾ ਅਤੇ ਨਾਲ ਹੀ ਉਹ ਅਨੰਤ ਜੀਵਨ ਦਾ ਭਾਗੀ ਵੀ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪ੍ਰਪਾਤ ਕਰੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰ ਕੋਈ ਜਿਹ ਨੇ ਘਰਾਂ ਯਾ ਭਾਈਆਂ ਯਾ ਭੈਣਾਂ ਯਾ ਪਿਉ ਯਾ ਮਾਂ ਯਾ ਬਾਲ ਬੱਚਿਆਂ ਯਾ ਜਮੀਨ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਉਣ ਦਾ ਵਾਰਸ ਹੋਵੇਗਾ
Punjabi ERV
ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬਚਿਆਂ ਜ੍ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛਡਿਆ ਹੈ ਉਹ ਸੌ ਗੁਣਾ ਵਧ ਫ਼ਲ ਪਾਵੇਗਾ ਅਤੇ ਦੀਵੀ ਜੀਵਨ ਦਾ ਵਾਰਸ ਬਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِنہاں گھراں یا بھراواں یا بھیناں یا ماپیاں یا بال بچّیاں یا زمین نُوں میرے ناں دی خاطر چھڈ دِتّا اے اوہنوں سَو حِصّے وَدّھ مِلے گا۔ تے اوہ ہمیشہ دی زِندگی دا وارث ہوئے گا۔
Punjabi Standard Bible (Punjabi Standard Bible) 2023
ਅਤੇ ਜਿਸ ਕਿਸੇ ਨੇ ਮੇਰੇ ਨਾਮ ਦੇ ਕਾਰਨ ਘਰਾਂ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਤਾ ਜਾਂ ਪਿਤਾ ਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੈ, ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਵਨ ਦਾ ਅਧਿਕਾਰੀ ਹੋਵੇਗਾ।