Matthew 19:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਾਰਣ ਹੋ ਸੱਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਆਦਮੀ ਆਪਣੀ ਪਤਨੀ ਨੂੰ ਵਿਭਚਾਰ ਦੇ ਕਾਰਨ ਤੋਂ ਬਿਨਾਂ ਤਲਾਕ ਦਿੰਦਾ ਹੈ ਅਤੇ ਕਿਸੇ ਦੂਜੀ ਨਾਲ ਵਿਆਹ ਕਰਦਾ ਹੈ, ਉਹ ਵਿਭਚਾਰ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ, ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ
Punjabi ERV
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں تُہانوں آکھنا آں پئی جیہڑا کوئی اپنی بیوی نُوں زناکاری دے سِوا ہور کِسے گلّ بدلے چھڈ دیوے تے دُوجی نال ویاہ کرے اوہ زنا کر دا اے تے جیہڑا اوس چھڈی ہوئی نُوں ویاہے اوہ زنا کر دا اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੋਈ ਆਪਣੀ ਪਤਨੀ ਨੂੰ ਵਿਭਚਾਰ ਦੇ ਇਲਾਵਾ ਕਿਸੇ ਹੋਰ ਕਾਰਨ ਤੋਂ ਤਲਾਕ ਦੇਵੇ ਅਤੇ ਦੂਜੀ ਨੂੰ ਵਿਆਹ ਲਵੇ, ਉਹ ਵਿਭਚਾਰ ਕਰਦਾ ਹੈ ।”