Matthew 2:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਘਰ ਦੇ ਅੰਦਰ ਗਏ ਅਤੇ ਬੱਚੇ ਨੂੰ ਉਸ ਦੀ ਮਾਂ ਮਰੀਅਮ ਨਾਲ ਦੇਖਿਆ । ਉਹਨਾਂ ਨੇ ਝੁੱਕ ਕੇ ਬੱਚੇ ਦੇ ਸਾਹਮਣੇ ਮੱਥਾ ਟੇਕਿਆ ਅਤੇ ਆਪਣਾ ਆਪਣਾ ਥੈਲਾ ਖੋਲ੍ਹ ਕੇ ਉਹਨਾਂ ਨੂੰ ਸੋਨਾ, ਧੂਪ ਅਤੇ ਗੰਧਰਸ ਭੇਂਟ ਕੀਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਘਰ ਵਿੱਚ ਪਰਵੇਸ਼ ਕਰਦੇ ਉਨ੍ਹਾਂ ਨੇ ਉਸ ਬਾਲਕ ਨੂੰ ਉਸਦੀ ਮਾਤਾ ਮਰਿਯਮ ਦੇ ਨਾਲ ਵੇਖਿਆ ਅਤੇ ਝੁਕ ਕੇ ਉਸ ਬਾਲਕ ਦੀ ਅਰਾਧਨਾ ਕੀਤੀ। ਅਤੇ ਫਿਰ ਉਹਨਾਂ ਨੇ ਆਪਣੇ ਕੀਮਤੀ ਉਪਹਾਰ ਸੋਨਾ, ਲੋਬਾਣ ਅਤੇ ਗੰਧਰਸ ਉਸ ਨੂੰ ਭੇਂਟ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ
Punjabi ERV
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸਨੂੰ ਮਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹਡ਼ੀਆਂ ਉਹ ਬਾਲਕ ਵਾਸਤੇ ਲਿਆਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوس گھر دے اندر جا کے بال نُوں اوہدی ماں مریم دے نال ویکھیا۔ تے پَیرِیں پَے کے اوہنوں سجدہ کِیتا۔ تے اپنیاں تھیلِیاں کھول کے سونا تے لوبان تے مُر اوہدی نذر کِیتا۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਨੇ ਉਸ ਘਰ ਵਿੱਚ ਆ ਕੇ ਬੱਚੇ ਨੂੰ ਉਸ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ ਅਤੇ ਮੂੰਹ ਪਰਨੇ ਲੰਮੇ ਪੈ ਕੇ ਉਸ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਉਸ ਨੂੰ ਸੋਨਾ, ਲੁਬਾਣ ਅਤੇ ਗੰਧਰਸ ਦੀਆਂ ਭੇਟਾਂ ਚੜ੍ਹਾਈਆਂ।