Matthew 2:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਚਲੇ ਜਾਣ ਤੋਂ ਬਾਅਦ ਪ੍ਰਭੂ ਦੇ ਇੱਕ ਸਵਰਗਦੂਤ ਨੇ ਯੂਸਫ਼ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ: “ਉੱਠ, ਬੱਚੇ ਅਤੇ ਉਸ ਦੀ ਮਾਂ ਨੂੰ ਨਾਲ ਲੈ ਕੇ ਮਿਸਰ ਦੇਸ਼ ਨੂੰ ਚਲਾ ਜਾ ਅਤੇ ਜਦੋਂ ਤੱਕ ਮੈਂ ਨਾ ਕਹਾਂ, ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਇਸ ਬੱਚੇ ਦੀ ਖੋਜ ਕਰੇਗਾ ਕਿ ਇਸ ਨੂੰ ਜਾਨੋ ਮਾਰ ਦੇਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਉਹ ਚਲੇ ਗਏ ਤਾਂ ਵੇਖੋ ਪ੍ਰਭੂ ਦੇ ਇੱਕ ਸਵਰਗਦੂਤ ਨੇ ਯੋਸੇਫ਼ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਆਗਿਆ ਦਿੱਤੀ, “ਉੱਠ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਨੂੰ ਭੱਜ ਜਾਓ ਅਤੇ ਉਸ ਸਮੇਂ ਤੱਕ ਉੱਥੇ ਹੀ ਠਹਿਰੇ ਰਹਿਣਾ ਜਦੋਂ ਤੱਕ ਮੈਂ ਤੈਨੂੰ ਆਗਿਆ ਨਾ ਦੇਵਾਂ ਕਿਉਂਕਿ ਹੇਰੋਦੇਸ ਮਾਰਨ ਲਈ ਇਸ ਬਾਲਕ ਨੂੰ ਖੋਜੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ
Punjabi ERV
ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲਭੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ ٹُر گئے سن تے ویکھو خُداوند دے فرِشتے یُوسف نُوں سُفنے وِچ وکھالی دے کے آکھیا اُٹھ مُنڈے تے اوہدی ماں نُوں نال لے تے مِصر وِچ نَسّ جا۔ تے جِنّاں چِر مَیں تینُوں نا آکھاں اوتھے ای رہو کیوں جو ہیرودیس مُنڈے نُوں لَبھّے گا پئی اوہنوں مار سُٹّے۔
Punjabi Standard Bible (Punjabi Standard Bible) 2023
ਜਦੋਂ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ, “ਉੱਠ, ਬੱਚੇ ਅਤੇ ਉਸ ਦੀ ਮਾਤਾ ਨੂੰ ਲੈ ਅਤੇ ਮਿਸਰ ਦੇਸ ਨੂੰ ਭੱਜ ਜਾ ਅਤੇ ਜਦੋਂ ਤੱਕ ਮੈਂ ਤੈਨੂੰ ਨਾ ਕਹਾਂ, ਉੱਥੇ ਹੀ ਰਹੀਂ, ਕਿਉਂਕਿ ਹੇਰੋਦੇਸ ਇਸ ਬੱਚੇ ਨੂੰ ਮਾਰ ਸੁੱਟਣ ਲਈ ਲੱਭੇਗਾ।”