Matthew 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹ ਹੇਰੋਦੇਸ ਦੀ ਮੌਤ ਤੱਕ ਰਿਹਾ । ਇਹ ਇਸ ਲਈ ਹੋਇਆ ਕਿ ਪ੍ਰਭੂ ਦੇ ਨਬੀ ਰਾਹੀਂ ਕਿਹਾ ਹੋਇਆ ਇਹ ਵਚਨ ਪੂਰਾ ਹੋਵੇ: “ਮੈਂ ਮਿਸਰ ਦੇਸ਼ ਤੋਂ ਆਪਣੇ ਪੁੱਤਰ ਨੂੰ ਸੱਦਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉੱਥੇ ਹੀ ਹੇਰੋਦੇਸ ਦੀ ਮੌਤ ਤੱਕ ਠਹਿਰੇ ਰਹੇ ਕਿ ਪ੍ਰਭੂ ਦਾ ਇਹ ਵਚਨ ਪੂਰਾ ਹੋਵੇ, ਜਿਹੜਾ ਉਸ ਨੇ ਨਬੀਆਂ ਦੇ ਦੁਆਰਾ ਕਿਹਾ ਸੀ: “ਮਿਸਰ ਦੇਸ਼ ਵਿੱਚੋਂ ਮੈਂ ਆਪਣੇ ਪੁੱਤਰ ਨੂੰ ਬੁਲਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇਰੋਦੇਸ ਦੇ ਮਰਨ ਤੋੜੀ ਉੱਥੇ ਰਿਹਾ ਇਸ ਲਈ ਕਿ ਜਿਹੜਾ ਬਚਨ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਭਈ ਮੈਂ ਆਪਣੇ ਪੁੱਤ੍ਰ ਨੂੰ ਮਿਸਰ ਵਿੱਚੋਂ ਸੱਦਿਆ।।
Punjabi ERV
ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹਡ਼ਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸਦਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہیرودیس دے مرن تِیکر اوتھے ای رہیا۔ تاں جو اوہ گلّ جیہڑی خُداوند پیغمبر دی راہِیں آکھی سی پُوری ہوئے۔ پئی مَیں اپنے پُتر نُوں مِصروں سدّیا۔
Punjabi Standard Bible (Punjabi Standard Bible) 2023
ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਹੀ ਰਿਹਾ, ਤਾਂਕਿ ਉਹ ਵਚਨ ਜਿਹੜਾ ਪ੍ਰਭੂ ਨੇ ਨਬੀ ਦੇ ਰਾਹੀਂ ਕਿਹਾ ਸੀ, ਪੂਰਾ ਹੋਵੇ: “ਮੈਂ ਆਪਣੇ ਪੁੱਤਰ ਨੂੰ ਮਿਸਰ ਤੋਂ ਬੁਲਾਇਆ।”