Matthew 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਹੇਰੋਦੇਸ ਨੇ ਯਹੂਦੀਆਂ ਦੇ ਸਭ ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੂੰ ਸੱਦ ਕੇ ਉਹਨਾਂ ਤੋਂ ਪੁੱਛਿਆ, “ ਮਸੀਹ ਦਾ ਜਨਮ ਕਿੱਥੇ ਹੋਵੇਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਜਾ ਹੇਰੋਦੇਸ ਨੇ ਮੁੱਖ ਜਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠੇ ਕਰਕੇ ਉਹਨਾਂ ਤੋਂ ਪੁੱਛ-ਗਿੱਛ ਕੀਤੀ ਕਿ ਉਹ ਕਿਹੜਾ ਸਥਾਨ ਹੈ ਜਿੱਥੇ ਮਸੀਹ ਦੇ ਜਨਮ ਲੈਣ ਦਾ ਸੰਕੇਤ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸਾਰੇ ਪਰਧਾਨ ਜਾਜਕਾਂ ਅਤੇ ਕੌਮ ਦੇ ਗ੍ਰੰਥੀਆਂ ਨੂੰ ਇੱਕਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ ।
Punjabi ERV
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿਥੇ ਜੰਮੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس سارے سردار کاہِناں تے قوم دے فقِیہاں نُوں اکٹّھیاں کر کے اوہناں نُوں پُچھیا۔ پئی مسِیح کِتّھے جمّے گا؟
Punjabi Standard Bible (Punjabi Standard Bible) 2023
ਤਦ ਉਸ ਨੇ ਲੋਕਾਂ ਦੇ ਸਭ ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠਾ ਕਰਕੇ ਉਨ੍ਹਾਂ ਤੋਂ ਪੁੱਛਿਆ, “ਮਸੀਹ ਦਾ ਜਨਮ ਕਿੱਥੇ ਹੋਣਾ ਹੈ?”