Matthew 2:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਬੈਤਲਹਮ, ਯਹੂਦਾ ਦੇਸ਼ ਦੇ ਸ਼ਹਿਰ, ਤੂੰ ਯਹੂਦਾ ਦੇ ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ ਹੈਂ, ਕਿਉਂਕਿ ਤੇਰੇ ਵਿੱਚੋਂ ਇੱਕ ਹਾਕਮ ਪੈਦਾ ਹੋਵੇਗਾ, ਜਿਹੜਾ ਮੇਰੇ ਲੋਕਾਂ, ਇਸਰਾਏਲ ਦੀ ਅਗਵਾਈ ਕਰੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਪਰ ਤੂੰ, ਯਹੂਦਾਹ ਦੇ ਦੇਸ਼ ਬੇਥਲੇਹੇਮ ਨਗਰ, ਯਹੂਦਿਯਾ ਦੇ ਹਾਕਮਾਂ ਵਿੱਚੋਂ ਕਿਸੇ ਨਾਲੋਂ ਵੀ ਛੋਟਾ ਨਹੀਂ ਹੈ ਕਿਉਂਕਿ ਤੇਰੇ ਵਿੱਚੋਂ ਹੀ ਇੱਕ ਹਾਕਮ ਨਿੱਕਲੇਗਾ, ਜੋ ਮੇਰੇ ਲੋਕ ਇਸਰਾਏਲ ਦਾ ਚਰਵਾਹਾ ਹੋਵੇਗਾ।’ ”
Punjabi Bible 2016 - ਪਵਿੱਤਰ ਬਾਈਬਲ O.V.
ਹੇ ਬੈਤਲਹਮ ਯਹੂਦਾਹ ਦੇਸ ਦੇ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰਾਂ ਛੋਟਾ ਨਹੀਂ ਹੈਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਗਾ।।
Punjabi ERV
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬਡ਼ਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹਡ਼ਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।”‘ ਮੀਕਾਹ 5:2
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اے بَیت لحم یہُوداہ دے دیس توں یہُوداہ دیاں سرداراں وِچوں کِسے طرح نِکّا نئیں کیوں جو تیرے وِچوں اِک سردار نِکلے گا جیہڑا میری قوم اِسرائیل دی راکھی کرے گا۔
Punjabi Standard Bible (Punjabi Standard Bible) 2023
ਹੇ ਯਹੂਦਾਹ ਦੇਸ ਦੇ ਬੈਤਲਹਮ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰ੍ਹਾਂ ਛੋਟਾ ਨਹੀਂ ਹੈਂ; ਕਿਉਂਕਿ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ, ਜਿਹੜਾ ਮੇਰੀ ਪਰਜਾ ਇਸਰਾਏਲ ਦੀ ਅਗਵਾਈ ਕਰੇਗਾ। ”