Matthew 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੂੰ ਇਹ ਕਹਿ ਕੇ ਬੈਤਲਹਮ ਵੱਲ ਵਿਦਾ ਕੀਤਾ, “ਜਾਓ, ਅਤੇ ਬੱਚੇ ਦੇ ਬਾਰੇ ਠੀਕ ਠੀਕ ਪਤਾ ਕਰੋ । ਜਦੋਂ ਉਹ ਮਿਲ ਜਾਵੇ ਤਾਂ ਮੈਨੂੰ ਆ ਕੇ ਖ਼ਬਰ ਦੇਣਾ ਤਾਂ ਜੋ ਮੈਂ ਵੀ ਜਾ ਕੇ ਉਸ ਨੂੰ ਮੱਥਾ ਟੇਕਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਜੇ ਨੇ ਉਹਨਾਂ ਨੂੰ ਬੇਥਲੇਹੇਮ ਭੇਜਦੇ ਹੋਏ ਆਖਿਆ, “ਜਾਓ ਅਤੇ ਧਿਆਨ ਨਾਲ ਉਸ ਬੱਚੇ ਦੀ ਖ਼ੋਜ ਕਰੋ ਅਤੇ ਜਿਵੇਂ ਹੀ ਉਹ ਤੁਹਾਨੂੰ ਮਿਲੇ ਮੈਨੂੰ ਉਸ ਦੀ ਖ਼ਬਰ ਦਿਓ, ਤਾਂ ਜੋ ਮੈਂ ਵੀ ਜਾ ਕੇ ਉਸਦੀ ਮਹਿਮਾ ਕਰਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਕਹਿ ਕੇ ਘੱਲਿਆ ਭਈ ਜਾਓ ਜਤਨ ਨਾਲ ਉਸ ਬਾਲਕ ਦੀ ਭਾਲ ਕਰੋ ਅਰ ਜਦ ਉਹ ਲੱਭ ਪਵੇ ਤਦ ਮੁੜ ਮੈਨੂੰ ਖ਼ਬਰ ਦਿਓ ਤਾਂ ਮੈਂ ਭੀ ਜਾ ਕੇ ਉਹ ਨੂੰ ਮੱਥਾਂ ਟੇਕਾਂ
Punjabi ERV
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں ایہہ آکھ کے بَیت لحم نُوں گھلّیا پئی جاؤ جا کے اوس بال دا چنگی طرح پتا کرو۔ تے جد تُسی اوہنوں لَبّھ لوؤ تَد مُڑ کے مَینُوں خبر دیو۔ تاں جو مَیں وی جا کے اوہنوں سجدہ کراں۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਬੈਤਲਹਮ ਨੂੰ ਭੇਜਿਆ, “ਜਾਓ, ਬੱਚੇ ਦੇ ਬਾਰੇ ਧਿਆਨ ਨਾਲ ਪਤਾ ਕਰੋ ਅਤੇ ਜਦੋਂ ਉਹ ਤੁਹਾਨੂੰ ਮਿਲ ਜਾਵੇ ਤਾਂ ਮੈਨੂੰ ਖ਼ਬਰ ਦਿਓ ਤਾਂਕਿ ਮੈਂ ਵੀ ਜਾ ਕੇ ਉਸ ਨੂੰ ਮੱਥਾ ਟੇਕਾਂ।”