Matthew 2:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਦੀ ਗੱਲ ਸੁਣ ਕੇ ਉਹ ਚਲੇ ਗਏ । ਰਾਹ ਵਿੱਚ ਫਿਰ ਉਹਨਾਂ ਨੇ ਉਹ ਹੀ ਤਾਰਾ ਦੇਖਿਆ ਜਿਹੜਾ ਉਹਨਾਂ ਨੇ ਪੂਰਬ ਵਿੱਚ ਦੇਖਿਆ ਸੀ । ਉਹ ਤਾਰਾ ਉਹਨਾਂ ਦੇ ਅੱਗੇ ਅੱਗੇ ਚੱਲਿਆ ਅਤੇ ਜਿੱਥੇ ਬੱਚਾ ਸੀ, ਉਸ ਥਾਂ ਦੇ ਉੱਤੇ ਜਾ ਕੇ ਠਹਿਰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਜੇ ਦੀ ਗੱਲ ਸੁਣਦੇ ਹੀ ਉਹਨਾਂ ਨੇ ਆਪਣੀ ਯਾਤਰਾ ਫਿਰ ਅਰੰਭ ਕੀਤੀ। ਅਤੇ ਉਹਨਾਂ ਨੂੰ ਫਿਰ ਉਹ ਹੀ ਤਾਰਾ ਵਿਖਾਈ ਦਿੱਤਾ, ਜੋ ਉਹਨਾਂ ਨੇ ਪੂਰਬ ਦੇਸ਼ਾਂ ਵਿੱਚ ਵੇਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਰਾਜੇ ਦੀ ਸੁਣ ਕੇ ਤੁਰ ਪਏ ਅਤੇ ਵੇਖੋ ਉਹ ਤਾਰਾ ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਡਿੱਠਾ ਸੀ ਉਨ੍ਹਾਂ ਦੇ ਅੱਗੇ ਅੱਗੇ ਚੱਲਿਆ ਇੱਥੋਂ ਤੀਕ ਜੋ ਉਸ ਥਾਂ ਦੇ ਉੱਤੇ ਜਾ ਟਿਕਿਆ ਜਿੱਥੇ ਉਹ ਬਾਲਕ ਸੀ
Punjabi ERV
ਉਹ ਰਾਜੇ ਦੀ ਗੱਲ ਸੁਣਕੇ ਚਲੇ ਗਏ। ਅਤੇ ਉਹ ਤਾਰਾ, ਜਿਹਡ਼ਾ ਉਨ੍ਹਾਂ ਨੇ ਚਢ਼ਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿਥੇ ਉਹ ਬਾਲਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بادشاہ دی گلّ سُن کے اوہ ٹُرپَئے۔ تے ویکھو اوہ تارا جیہڑا اوہناں چڑھدے پاسے ویکھیا سی اوہناں دے اگّے اگّے ٹُر دا گیا تے جِتّھے اوہ بال سی اوس تھاں دے اُتّے جا کھلوتا۔
Punjabi Standard Bible (Punjabi Standard Bible) 2023
ਸੋ ਉਹ ਰਾਜੇ ਦੀ ਸੁਣ ਕੇ ਚਲੇ ਗਏ ਅਤੇ ਵੇਖੋ, ਉਹ ਤਾਰਾ ਜਿਹੜਾ ਪੂਰਬ ਵਿੱਚ ਉਨ੍ਹਾਂ ਨੇ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਜਾ ਕੇ ਉੱਥੇ ਠਹਿਰ ਗਿਆ ਜਿੱਥੇ ਬੱਚਾ ਸੀ