Matthew 20:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਮੈਨੂੰ ਅਧਿਕਾਰ ਨਹੀਂ ਹੈ ਕਿ ਮੈਂ ਜਿਸ ਤਰ੍ਹਾਂ ਚਾਹਾਂ ਆਪਣੇ ਧਨ ਨਾਲ ਕਰਾਂ, ਜਾਂ ਤੂੰ ਮੇਰੀ ਖੁਲ੍ਹ ਦਿਲੀ ਤੋਂ ਈਰਖਾਲੂ ਹੈਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਭਲਾ ਮੈਨੂੰ ਇਹ ਅਧਿਕਾਰ ਨਹੀਂ ਕਿ ਜੋ ਚਾਹੇ ਮੈਂ ਆਪਣੇ ਪੈਸੇ ਨਾਲ ਕਰਾ? ਜਾਂ ਕੀ ਤੁਸੀਂ ਈਰਖਾ ਕਰ ਰਹੇ ਹੋ ਕਿਉਂਕਿ ਮੈਂ ਖੁੱਲ੍ਹੇ ਦਿਲ ਵਾਲਾ ਹਾਂ?’
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਮੇਰਾ ਇਖ਼ਤਿਆਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
Punjabi ERV
ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرا اختیار نئیں اے پئی مَیں اپنے مال نال جو چاہاں سو کراں؟ یا تیری اَکھ ایس کر کے بُری اے پئی مَیں چَنگا آں؟
Punjabi Standard Bible (Punjabi Standard Bible) 2023
ਕੀ ਮੇਰਾ ਇਹ ਅਧਿਕਾਰ ਨਹੀਂ ਕਿ ਮੈਂ ਆਪਣੀਆਂ ਵਸਤਾਂ ਨਾਲ ਜੋ ਚਾਹਾਂ ਸੋ ਕਰਾਂ? ਜਾਂ ਕੀ ਤੇਰੀ ਨਜ਼ਰ ਵਿੱਚ ਇਹ ਬੁਰਾ ਹੈ ਜੋ ਮੈਂ ਭਲਾ ਹਾਂ’?