Matthew 20:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਦੇ ਦੇਣਗੇ । ਉਹ ਉਸ ਦਾ ਮਖ਼ੌਲ ਉਡਾਉਣਗੇ, ਕੋਰੜੇ ਮਾਰਨਗੇ ਅਤੇ ਅੰਤ ਵਿੱਚ ਸਲੀਬ ਉੱਤੇ ਚੜ੍ਹਾ ਦੇਣਗੇ । ਪਰ ਉਹ ਤੀਜੇ ਦਿਨ ਜਿਊਂਦਾ ਕੀਤਾ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਤਾਂ ਕਿ ਉਹ ਉਸਦਾ ਮਜ਼ਾਕ ਉਡਾਉਣ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ। ਪਰ ਤੀਸਰੇ ਦਿਨ ਉਹ ਫਿਰ ਜੀ ਉੱਠੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਠੱਠਾ ਕਰਨ ਅਰ ਕੋਰੜੇ ਮਾਰਨ ਅਰ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਏ ਦਿਨ ਫੇਰ ਜਿਵਾਇਆ ਜਾਵੇਗਾ।।
Punjabi ERV
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋਡ਼ਿਆਂ ਨਾਲ ਕੁਟ੍ਟਣਗੇ ਅਤੇ ਸਲੀਬ ਤੇ ਚਢ਼ਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਉਸਨੂੰ ਫ਼ਿਰ ਜੀਵਨ ਵੱਲ ਉਭਾਰਿਆ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں غیر قوماں دے حوالے ایس کر کے کرن گے۔ پئی اوہنوں ٹھٹّھے کروان تے کولڑے مروان تے صلِیب اُتّے چڑھوان۔ تے ترِیجے دِہاڑے اوہ اُٹھا لیا جائے گا۔
Punjabi Standard Bible (Punjabi Standard Bible) 2023
ਉਹ ਉਸ ਨੂੰ ਪਰਾਈਆਂ ਕੌਮਾਂ ਦੇ ਹੱਥ ਸੌਂਪ ਦੇਣਗੇ ਤਾਂਕਿ ਉਹ ਉਸ ਦਾ ਮਖੌਲ ਉਡਾਉਣ ਅਤੇ ਕੋਰੜੇ ਮਾਰਨ ਤੇ ਸਲੀਬ 'ਤੇ ਚੜ੍ਹਾਉਣ, ਪਰ ਉਹ ਤੀਜੇ ਦਿਨ ਜਿਵਾਇਆ ਜਾਵੇਗਾ।”