Matthew 20:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਹਾਂ, ਇਹ ਠੀਕ ਹੈ ਕਿ ਤੁਸੀਂ ਮੇਰੇ ਪਿਆਲੇ ਵਿੱਚੋਂ ਪੀਵੋਗੇ । ਪਰ ਆਪਣੇ ਸੱਜੇ ਜਾਂ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਹੈ । ਇਹ ਥਾਵਾਂ ਉਹਨਾਂ ਲਈ ਹਨ ਜਿਹਨਾਂ ਲਈ ਇਹ ਮੇਰੇ ਪਿਤਾ ਨੇ ਤਿਆਰ ਕੀਤੀਆਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਕਿਹਾ, “ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹਨਾਂ ਨੂੰ ਤਿਆਰ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਤਾਂ ਮੇਰਾ ਪਿਆਲਾ ਜਰੂਰ ਪੀਓਗੇ ਪਰ ਸੱਜੇ ਖੱਬੇ ਬਿਠਾਲਨਾ ਮੇਰੇ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ
Punjabi ERV
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہناں نُوں آکھن لگّا۔ میرا پیالہ تے تُسی ضرُور پِیو گے پر سَجّے تے کبھّے بہانا میرے ہتّھ وِچ نئیں اے پئی کِسے نُوں دے دیاں۔ پر اوہناں نُوں بخشیا جائے گا جِنہاں واسطے میرے باپ کولوں مُقرّر کِیتا گیا اے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੇਰਾ ਪਿਆਲਾ ਜ਼ਰੂਰ ਪੀਓਗੇ, ਪਰ ਆਪਣੇ ਸੱਜੇ ਜਾਂ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਸਗੋਂ ਇਹ ਸਥਾਨ ਉਨ੍ਹਾਂ ਦਾ ਹੈ ਜਿਨ੍ਹਾਂ ਲਈ ਮੇਰੇ ਪਿਤਾ ਵੱਲੋਂ ਤਿਆਰ ਕੀਤਾ ਗਿਆ ਹੈ।”