Matthew 20:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਸਾਰਿਆਂ ਨੂੰ ਆਪਣੇ ਕੋਲ ਸੱਦਿਆ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਪਰਾਈਆਂ ਕੌਮਾਂ ਦੇ ਹਾਕਮ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹਨਾਂ ਦੇ ਆਗੂ ਉਹਨਾਂ ਉੱਤੇ ਅਧਿਕਾਰ ਰੱਖਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਸਾਰਿਆ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਜੋ ਗ਼ੈਰ-ਯਹੂਦੀਆਂ ਦੇ ਅਧਿਕਾਰੀ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ, ਅਤੇ ਉਹ ਜਿਹੜੇ ਉੱਚ ਅਧਿਕਾਰੀ ਹਨ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਸਰਦਾਰ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਓਹ ਜਿਹੜੇ ਵੱਡੇ ਹਨ ਉਨ੍ਹਾਂ ਉੱਤੇ ਧੌਂਸ ਜਮਾਉਂਦੇ ਹਨ
Punjabi ERV
ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع اوہناں نُوں اپنے کول سَدّ کے آکھیا تُسی جان دے اوہ پئی غیر قوماں دے حاکم اوہناں اُتّے دابا پاندے نیں تے اوہناں دے وڈّے لوک اوہناں اُتّے دَھونس جماندے نیں۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਨ੍ਹਾਂ ਨੂੰ ਕੋਲ ਬੁਲਾ ਕੇ ਕਿਹਾ, “ਤੁਸੀਂ ਜਾਣਦੇ ਹੋ ਕਿ ਪਰਾਈਆਂ ਕੌਮਾਂ ਦੇ ਪ੍ਰਧਾਨ ਉਨ੍ਹਾਂ 'ਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ ਉਨ੍ਹਾਂ 'ਤੇ ਅਧਿਕਾਰ ਰੱਖਦੇ ਹਨ।