Matthew 20:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨੁੱਖ ਦਾ ਪੁੱਤਰ ਵੀ ਇਸੇ ਤਰ੍ਹਾਂ ਸੇਵਾ ਕਰਾਉਣ ਲਈ ਨਹੀਂ ਆਇਆ, ਸਗੋਂ ਉਹ ਸੇਵਾ ਕਰਨ ਅਤੇ ਬਹੁਤ ਸਾਰੇ ਲੋਕਾਂ ਦੀ ਮੁਕਤੀ ਦਾ ਮੁੱਲ ਚੁਕਾਉਣ ਦੇ ਲਈ ਆਪਣੀ ਜਾਨ ਦੇਣ ਲਈ ਆਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ ਆਇਆ, ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮਨੁੱਖ ਦਾ ਪੁੱਤ੍ਰ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਨਿਸਤਾਰੇ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ।।
Punjabi ERV
ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਾਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں اِبنِ آدم سیوا کران نئیں سگوں سیوا کرن تے بتھیریاں دے تھاں ڈنڈ بھرن نُوں اپنی جان دین آیا اے۔
Punjabi Standard Bible (Punjabi Standard Bible) 2023
ਜਿਵੇਂ ਕਿ ਮਨੁੱਖ ਦਾ ਪੁੱਤਰ ਸੇਵਾ ਕਰਵਾਉਣ ਲਈ ਨਹੀਂ, ਪਰ ਸੇਵਾ ਕਰਨ ਅਤੇ ਬਹੁਤਿਆਂ ਦੇ ਛੁਟਕਾਰੇ ਦਾ ਮੁੱਲ ਤਾਰਨ ਲਈ ਆਪਣੀ ਜਾਨ ਦੇਣ ਵਾਸਤੇ ਆਇਆ।”