Matthew 20:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕ ਦੁਬਾਰਾ ਦਿਨ ਦੇ ਨੌਂ ਵਜੇ ਬਾਹਰ ਗਿਆ ਤਾਂ ਉਸ ਨੇ ਬਜ਼ਾਰ ਵਿੱਚ ਫਿਰ ਕੁਝ ਕਾਮਿਆਂ ਨੂੰ ਵਿਹਲੇ ਖੜ੍ਹੇ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਤੇ ਸਵੇਰ ਦੇ ਨੌਂ ਕੇ ਵਜੇ ਉਹ ਬਾਹਰ ਗਿਆ ਅਤੇ ਉਸਨੇ ਬਾਜ਼ਾਰਾਂ ਵਿੱਚ ਖੜ੍ਹੇ ਹੋਰਾਂ ਨੂੰ ਜੋ ਕੁਝ ਵੀ ਨਹੀਂ ਕਰ ਰਹੇ ਸਨ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹਿਰਕੁ ਦਿਨ ਚੜ੍ਹੇ ਬਾਹਰ ਜਾਕੇ ਉਹ ਨੇ ਹੋਰਨਾਂ ਨੂੰ ਬਜਾਰ ਵਿੱਚ ਵੇਹਲੇ ਖੜ੍ਹੇ ਵੇਖਿਆ
Punjabi ERV
ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉਥੇ ਖਡ਼ੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پہر دِن چڑھے باہر جا کے اوس ہورناں نُوں بازار وِچ ویہلیاں کھلوتے ویکھیا۔
Punjabi Standard Bible (Punjabi Standard Bible) 2023
ਫਿਰ ਲਗਭਗ ਨੌਂ ਵਜੇ ਜਦੋਂ ਉਹ ਬਾਹਰ ਨਿੱਕਲਿਆ ਤਾਂ ਉਸ ਨੇ ਹੋਰਨਾਂ ਨੂੰ ਬਜ਼ਾਰ ਵਿੱਚ ਵਿਹਲੇ ਖੜ੍ਹੇ ਵੇਖਿਆ