Matthew 20:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਭੀੜ ਦੇ ਲੋਕ ਉਹਨਾਂ ਨੂੰ ਝਿੜਕਣ ਲੱਗੇ ਅਤੇ ਕਹਿਣ ਲੱਗੇ ਕਿ ਚੁੱਪ ਰਹੋ । ਪਰ ਉਹ ਹੋਰ ਵੀ ਉੱਚੀ ਆਵਾਜ਼ ਨਾਲ ਪੁਕਾਰਨ ਲੱਗੇ, “ਹੇ ਦਾਊਦ ਦੇ ਪੁੱਤਰ, ਪ੍ਰਭੂ ਜੀ, ਸਾਡੇ ਤੇ ਰਹਿਮ ਕਰੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਨੇ ਉਹਨਾਂ ਨੂੰ ਝਿੜਕਿਆ ਅਤੇ ਕਿਹਾ ਚੁੱਪ ਕਰੋ, ਪਰ ਉਹ ਹੋਰ ਵੀ ਉੱਚੀ ਆਵਾਜ਼ ਨਾਲ ਬੋਲੇ, “ਪ੍ਰਭੂ ਜੀ, ਦਾਵੀਦ ਦੇ ਪੁੱਤਰ ਸਾਡੇ ਉੱਤੇ ਰਹਿਮ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਭਈ ਚੁੱਪ ਕਰ ਜਾਣ ਪਰ ਓਹ ਹੋਰ ਵੀ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
Punjabi ERV
ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوکاں نیں اوہناں نُوں جِھڑکیا پئی چُپ کر جان۔ پر اوہناں ہور وی چلّا کے آکھیا۔ اَے خُداوند داؤد دے پُتر ساڈے اُتّے رَحم کر۔
Punjabi Standard Bible (Punjabi Standard Bible) 2023
ਲੋਕਾਂ ਨੇ ਉਨ੍ਹਾਂ ਨੂੰ ਝਿੜਕਿਆ ਕਿ ਉਹ ਚੁੱਪ ਰਹਿਣ; ਪਰ ਉਹ ਹੋਰ ਵੀ ਜ਼ਿਆਦਾ ਪੁਕਾਰ ਕੇ ਕਹਿਣ ਲੱਗੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਇਆ ਕਰ!”