Matthew 21:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਹੈਕਲ ਵਿੱਚ ਗਏ ਅਤੇ ਉਹਨਾਂ ਨੇ ਸਭ ਲੋਕਾਂ ਨੂੰ ਜੋ ਉੱਥੇ ਲੈਣ-ਦੇਣ ਕਰ ਰਹੇ ਸਨ, ਬਾਹਰ ਕੱਢ ਦਿੱਤਾ । ਉਹਨਾਂ ਨੇ ਸਰਾਫ਼ਾਂ ਦੀਆਂ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਗੱਦੀਆਂ ਉਲਟਾ ਦਿੱਤੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਹੈਕਲ ਵਿੱਚ ਗਏ ਅਤੇ ਉਹਨਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਲੋਕ ਕੁਰਬਾਨੀ ਲਈ ਜਾਨਵਰ ਵੇਚਦੇ ਅਤੇ ਖਰੀਦਦੇ ਸਨ। ਤਾਂ ਯਿਸ਼ੂ ਨੇ ਸਾਹੁਕਾਰਾ ਦੀਆ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀ ਚੌਂਕਿਆਂ ਨੂੰ ਉਲਟਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢ ਦਿੱਤਾ ਅਤੇ ਸਰਾਫਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ
Punjabi ERV
ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸਨੇ ਉਨ੍ਹਾਂ ਸਭ ਲੋਕਾਂ ਨੂੰ ਜਿਹਡ਼ੇ ਉਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਲ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع خُدا دی ہیکل وِچ گیا تے ساریاں نُوں باہر کڈھ دِتّا جیہڑے ہیکل وِچ وَنج بِپار کر دے سن تے صرّافاں دے تختے تے کبُوتر ویچن والیاں دِیاں چَونکِیاں اُلٹا سُٹِّیاں۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਹੈਕਲ ਵਿੱਚ ਦਾਖਲ ਹੋ ਕੇ ਸਾਰੇ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਹੈਕਲ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਸਰਾਫ਼ਾਂ ਦੇ ਮੇਜ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਗੱਦੀਆਂ ਉਲਟਾ ਦਿੱਤੀਆਂ